*ਚੋਣ ਅਬਜ਼ਰਵਰ ਅਤੇ ਜ਼ਿਲਾ ਚੋਣ ਅਫ਼ਸਰ ਨੇ ਲਿਆ ਮਾਈਕਰੋ ਅਬਜ਼ਰਵਰਾਂ ਦੀ ਟੇ੍ਰਨਿੰਗ ਦਾ ਜਾਇਜ਼ਾ*

0
25

ਮਾਨਸਾ, 06 ਫਰਵਰੀ (ਸਾਰਾ ਯਹਾਂ/ਬੀਰਬਲ ਧਾਲੀਵਾਲ )  :  20 ਫਰਵਰੀ 2022 ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਚੋਣ ਆਬਜ਼ਰਵਰ ਸ਼੍ਰੀ ਚੰਦਰੇਸ਼ ਕੁਮਾਰ (ਆਈ.ਏ.ਐਸ) ਅਤੇ ਜ਼ਿਲਾ ਚੋਣ ਅਫ਼ਸਰ ਸ਼੍ਰੀ ਮਹਿੰਦਰ ਪਾਲ ਨੇ ਸਥਾਨਕ ਬਚਤ ਭਵਨ ਵਿਖੇ ਤਿੰਨੋਂ ਹਲਕੇ ਮਾਨਸਾ-96, ਸਰਦੂਲਗੜ-97 ਅਤੇ ਬੁਢਲਾਢਾ-98 ਲਈ ਲਗਾਏ ਗਏ ਮਾਈਕਰੋ ਅਬਜ਼ਰਵਰਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਹਿੱਤ ਦਿੱਤੀ ਜਾ ਰਹੀ ਟਰੇਨਿੰਗ ਦਾ ਜਾਇਜ਼ਾ ਲਿਆ।

ਇਸ ਮੌਕੇ ਜਨਰਲ ਅਬਜ਼ਰਵਰ ਸ਼੍ਰੀ ਚੰਦਰੇਸ਼ ਕੁਮਾਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਲੋਕਤੰਤਰ ਵਿੱਚ ਚੋਣਾਂ ਦੀ ਬਹੁਤ ਮਹੱਤਵਪੂਰਨ ਭੁਮਿਕਾ ਹੈ ਇਸ ਲਈ ਚੋਣ ਪ੍ਰਕਿਰਿਆ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਇਆ ਜਾਵੇ। ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਮਾਈਕਰੋਅਬਜ਼ਰਵਰਾਂ ਨੂੰ ਜੋ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ, ਉਨਾਂ ਤਹਿਤ ਹੀ ਚੋਣ ਪ੍ਰਿਆ ਦੀ ਡਿਊਟੀ ਕੀਤੀ ਜਾਵੇ। ਉਨਾਂ ਕਿਹਾ ਕਿ ਚੋਣ ਅਮਲਾ ਯਕੀਨੀ ਬਣਾਏ ਕਿ ਉਨਾਂ ਦੇ ਕੋਰੋਨਾ ਤੋਂ ਬਚਾਅ ਲਈ ਮੁਕੰਮਲ ਟੀਕਾਕਰਨ ਹੋ ਚੁੱਕਾ ਹੈ। ਉਨਾਂ ਨਾਲ ਹੀ ਕਿਹਾ ਕਿ ਪੋਿਗ ਸਟਾਫ਼ ਆਪਣੇ ਨਾਲ ਸੈਨੇਟਾਇਜ਼ਰ ਜ਼ਰੂਰ ਰੱਖਣ ਅਤੇ ਮਾਸਕ ਲਗਾ ਕੇ ਰੱਖਣ।

 ਇਸ ਮੌਕੇ ਜ਼ਿਲਾ ਚੋਣ ਅਫਸਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ  ਮਾਈਕਰੋ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਉਨਾਂ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ, ਤਾਂ ਜੋ ਚੋਣ ਪ੍ਰਿਆ ਸੁਚੱਜੇ ਢੰਗ ਨਾਲ ਨੇਪਰੇ ਚੜਾਈ ਜਾ ਸਕੇ। ਉਨਾਂ ਮਾਈਕਰੋ ਅਬਜ਼ਰਵਰਾਂ ਨੂੰ ਹਦਾਇਤ ਕੀਤੀ ਕਿ ਚੋਣਾਂ ਵਾਲੇ ਦਿਨ ਸਮੇਂ ਸਿਰ ਪੋਿਗ ਸਟੇਸ਼ਨ’ਤੇ ਪਹੁੰਚਣਾ ਯਕੀਨੀ ਬਣਾਉਣ, ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ।

LEAVE A REPLY

Please enter your comment!
Please enter your name here