ਪਟਿਆਲਾ 13,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): : ਪੰਜਾਬ ‘ਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਕਿਸਾਨਾਂ ਨੇ ਵਿਰੋਧ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਪਟਿਆਲਾ ‘ਚ ਅਮਿਤ ਸ਼ਾਹ ਦੀ ਰੈਲੀ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ।
ਕਿਸਾਨਾਂ ਨੇ ਕਿਹਾ ਜਦੋਂ ਤੱਕ ਉਨ੍ਹਾਂ ਨਾਲ ਕੀਤ ਵਾਅਦੇ ਪੂਰੇ ਨਹੀਂ ਹੁੰਦੇ ਉਦੋਂ ਤੱਕ ਬੀਜੇਪੀ ਦਾ ਕੋਈ ਵੀ ਲੀਡਰ ਪੰਜਾਬ ‘ਚ ਦਾਖਲ ਹੋਣ ਨਹੀਂ ਦਿੱਤਾ ਜਾਏਗਾ। ਕਿਸਾਨਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਜਾਏਗਾ। ਪੁਲਿਸ ਨੇ ਬੈਰੀਕੇਡ ਨਾਲ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੁਧਿਆਣਾ ਦੇ ਦਰੇਸੀ ਮੈਦਾਨ ਵਿੱਚ ਭਾਜਪਾ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਪੱਗ ਤੇ ਸ਼ਾਲ ਨਾਲ ਸ੍ਰੀ ਅਮਿਤ ਸ਼ਾਹ ਨੇ ‘ਭਾਰਤ ਮਾਤਾ ਕੀ ਜੈ’ ਦਾ ਨਾਅਰਾ ਲਗਾ ਕੇ ਭਾਸ਼ਨ ਦੀ ਸ਼ੁਰੂਆਤ ਕੀਤੀ ਤੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਦਾ ਵਾਅਦਾ ਕੀਤਾ।
ਉਨ੍ਹਾਂ ਭਾਜਪਾ ਦੇ ਸਹਿਯੋਗੀ ਉਮੀਦਵਾਰਾਂ ਨੂੰ ਮੰਚ ‘ਤੇ ਖੜ੍ਹਾ ਕਰਕੇ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦੀ ਆਤਮਾ ਹੈ ਕਿਉਂਕਿ ਇਸ ਨੇ ਭਾਰਤ ਨੂੰ ਅੰਨ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ। ਸ੍ਰੀ ਸ਼ਾਹਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ।