*ਮਾਨਸਾ ਪੁਲਿਸ ਵੱਲੋਂ ਨਸਿ਼ਆ ਦੇ 6 ਮੁਕੱਦਮੇ ਦਰਜ਼ ਕਰਕੇ 11 ਮੁਲਜਿਮ ਕੀਤੇ ਗ੍ਰਿਫਤਾਰ*

0
48

ਮਾਨਸਾ, 13—02—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਸਿ਼ਆਂ ਦੀ ਰੋਕਥਾਮ ਕਰਨ ਲਈ
ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੲ ੇ ਹੇਠ ਲਿਖੇ ਅਨ ੁਸਾਰ ਬਰਾਮਦਗੀ ਕਰਵਾਈ ਗਈ ਹੈ।
ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦੀ ਪੁਲਿਸ ਪਾਰਟੀ ਵੱਲੋਂ ਸਵਰਨ ਸਿੰਘ ਉਰਫ ਮੱਖਣ ਪੁੱਤਰ
ਗੰਡਾ ਸਿੰਘ ਵਾਸੀ ਕਰਮਗੜ ਔਤਾਂਵਾਲੀ ਨੂੰ ਕਾਬ ੂ ਕਰਕੇ ਉਸ ਪਾਸੋਂ 1 ਕਿਲੋਗ੍ਰਾਮ ਅਫੀਮ ਬਰਾਮਦ ਹੋਣ ਤੇ ਮੁਲਜਿਮ
ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ
ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਗੁਰਇੰਦਰਜੀਤ ਸਿੰਘ ਪੁੱਤਰ ਬਲੌਰ
ਸਿੰਘ ਵਾਸੀ ਰਾਮਪੁਰਾ ਫੂਲ ਅਤ ੇ ਹਰਦੀਪ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਤਲਵੰਡੀ ਸਾਬੋ (ਜਿਲਾ ਬਠਿੰਡਾ) ਨੂੰ ਕਾਬੂ
ਕਰਕੇ 350 ਨਸ਼ੀਲੀਆਂ ਗੋਲੀਆਂ ਮਾਰਕਾ ਐਲਪ੍ਰਾਜੋਲਮ ਅਤ ੇ 6 ਨਸ਼ੀਲੀਆਂ ਸੀਸ਼ੀਆਂ ਮਾਰਕਾ ਓਮਰੈਕਸ ਬਰਾਮਦ ਹੋਣ ਤੇ
ਮੁਲਜਿਮਾਂ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।


ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਗੁਰਚਰਨ ਸਿੰਘ ਪੁੱਤਰ ਮੁਕ ੰਦ ਸਿੰਘ ਵਾਸੀ ਭੂੰਦੜ ਨੂੰ ਕਾਬ ੂ ਕਰਕੇ ਉਸ ਪਾਸੋਂ
25 ਸਿਗਨੇਚਰ ਕੈਪਸੂਲ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਰਦੂਲਗੜ ਵਿਖੇ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ
ਦਰਜ਼ ਕੀਤਾ ਗਿਆ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਨੈਬ ਸਿੰਘ ਪੁੱਤਰ ਚੂਹੜ ਸਿੰਘ ਵਾਸੀ ਭਾਵਾ, ਹਾਲ ਬਾੜਾ
(ਹਰਿਆਣਾ) ਅਤ ੇ ਬਲਜਿੰਦਰ ਸਿੰਘ ਉਰਫ ਭਿੰਦੂ ਪੁੱਤਰ ਮਿੱਠੂ ਸਿੰਘ ਵਾਸੀ ਰੋਜਾਂਵਾਲੀ ਨੂੰ ਮੋਟਰਸਾਈਕਲ ਪਲਟੀਨਾ ਨੰ:
ਐਚ.ਆਰ.59—8304 ਸਮੇਤ ਕਾਬ ੂ ਕਰਕੇ 1 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਥਾਣਾ ਬੋਹਾ
ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ
ਵਿੱਚ ਲਿਆ ਗਿਆ ਹੈ। ਐਨ.ਡੀ.ਪੀ.ਐਸ. ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ
ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ
ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ
ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ
ਨੇ ਮੋਹਿਤ ਕੁਮਾਰ ਪੁੱਤਰ ਪ੍ਰਸੋਤਮ ਦਾਸ ਵਾਸੀ ਮਾਨਸਾ ਨੂੰ ਕਾਬ ੂ ਕਰਕੇ ਉਸ ਪਾਸੋਂ ਕੁੱਲ 24 ਬੋਤਲਾਂ (12 ਬੋਤਲਾਂ ਆਲ
ਸੀਜ਼ਨ ਅੰਗਰੇਜੀO12 ਬੋਤਲਾਂ ਸ਼ਾਹੀ) ਮਾਰਕਾ ਹਰਿਆਣਾ ਬਰਾਮਦ ਹੋਣ ਤੇ ਉਸਦੇ ਵਿਰੁੱਧ ਮੁਕੱਦਮਾ ਦਰਜ ਕਰਵਾ ਕੇ
ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਸਵਰਨ ਸਿੰਘ
ਪੁੱਤਰ ਪੁਨੂੰ ਸਿੰਘ ਵਾਸੀ ਮੀਰਪੁਰ ਕਲਾਂ, ਬੂਟਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਝੰਡੂਕ ੇ, ਮਨਦੀਪ ਸਿੰਘ ਪੁੱਤਰ ਪਾਲਾ
ਸਿੰਘ ਵਾਸੀ ਝੰਡੂਕੇ ਅਤ ੇ ਰਾਜ ਕੁਮਾਰ ਪੁੱਤਰ ਅਮਰੀਕ ਸਿੰਘ ਵਾਸੀ ਰੋੜੀ (ਹਰਿਆਣਾ) ਨੂੰ ਯੈਲੋ ਗੱਡੀ ਨੰ:
ਐਚ.ਆਰ.59ਸੀ—0371 ਸਮੇਤ ਕਾਬ ੂ ਕਰਕੇ ਉਹਨਾਂ ਪਾਸੋਂ 9 ਬੋਤਲਾਂ (7 ਬੋਤਲਾਂ O 7 ਪਊੲ ੇ) ਸ਼ਰਾਬ ਠੇਕਾ ਦੇਸੀ
ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ ਕਰਵਾ ਕੇ ਬਰਾਮਦ ਮਾਲ ਅਤ ੇ ਗੱਡੀ ਨੂੰ
ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ

ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here