*ਚੋਣ ਪ੍ਰਕਿਰਿਆ ਦੇ ਕਾਰਜ਼ਾਂ ਨੂੰ ਸੁਖਾਵੇਂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਸਮੀਖਿਆ ਮੀਟਿੰਗ ਹੋਈ*

0
11

ਮਾਨਸਾ, 14 ਫਰਵਰੀ  (ਸਾਰਾ ਯਹਾਂ/ ਮੁੱਖ ਸੰਪਾਦਕ ) : ਵਿਧਾਨ ਸਭਾ ਚੋਣਾਂ 2022 ਦੌਰਾਨ 20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਨੂੰ ਲੈ ਕੇ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਦੇ ਕਾਨਫਰੰਸ ਰੂਮ ਵਿਖੇ ਚੋਣ ਪ੍ਰਕਿਰਿਆ ਨਾਲ ਜੁੜੇ ਨੋਡਲ ਅਧਿਕਾਰੀਆ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਮਹਿੰਦਰ ਪਾਲ ਨੇ ਸਮੂਹ ਨੋਡਲ ਅਧਿਕਾਰੀਆਂ ਨੂੰ ਵੋਟਿੰਗ ਪ੍ਰਕਿਰਿਆ  ਦੇ ਕਾਰਜ਼ਾਂ ਨੂੰ ਸੁਖਾਵੇਂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਹਰੇਕ ਲੋੜੀਂਦੇ ਪ੍ਰਬੰਧਾਂ ਦੀ ਰੂਪ ਰੇਖਾ ਪਹਿਲਾ ਤੋਂ ਬਣਾਉਣ ਦੇ ਆਦੇਸ ਜਾਰੀ ਕੀਤੇ।  ਸ੍ਰੀ ਮਹਿੰਦਰ ਪਾਲ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਚੋਣ ਅਮਲੇ ਨੂੰ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ 100 ਫੀਸਦੀ ਲਗਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਜਿਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਦੋਵੇਂ ਡੋਜ਼ ਲੱਗ ਚੁੱਕੀਆਂ ਹਨ, ਉਨਾਂ ਨੂੰ ਨਿਯਮਾਂ ਮੁਤਾਬਿਕ ਬੂਸਟਰ ਡੋਜ਼ ਵੀ ਲਗਾਈ ਜਾਵੇ। ਉਨਾਂ ਕਿਹਾ ਕਿ ਚੋਣ ਅਮਲੇ ਨੂੰ ਇਸ ਗੱਲ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ। ਇਸ ਤੋਂ ਪਹਿਲਾ ਸ੍ਰੀ ਮਹਿੰਦਰ ਪਾਲ ਨੇ ਈ.ਵੀ.ਐਮ, ਟਰਾਂਸਪੋਰਟ, ਮਾਈਕਰੋ ਆਬਜ਼ਰਵਰ ਸਿਖਲਾਈ, ਪੋਸਟਲ ਬੈਲਟ ਪੇਪਰ, ਡੱਮੀ ਬੈਲਟ ਪੇਪਰ, ਚੋਣ ਸਬੰਧੀ ਪ੍ਰਾਪਤ ਸ਼ਿਕਾਇਤਾਂ, ਪੀ.ਡਬਲਿਊ. ਡੀ. ਵੋਟਰ, ਸਵੀਪ, ਕੋਵਿਡ ਪ੍ਰੋਟੋਕੋਲ ਆਦਿ ਕੰਮਾਂ ਦੀ ਦੇਖ ਰੇਖ ਲਈ ਨਿਯੁਕਤ ਨੋਡਲ ਅਧਿਕਾਰੀਆਂ ਤੋਂ ਵਿਸਥਾਰ ’ਚ ਜਾਇਜ਼ਾ ਲਿਆ। ਇਸ ਮੌਕੇ ਵਧੀਕ ਜ਼ਿਲਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ ਕਮ ਨੋਡਲ ਅਫਸ਼ਰ ਐਮ.ਸੀ.ਐਮ.ਸੀ ਅਜੈ ਅਰੋੜਾ ਸਮੇਤ ਵੱਖ-ਵੱਖ ਵਿਭਾਗੀ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here