*ਜ਼ਿਲਾ ਚੋਣ ਅਫ਼ਸਰ ਨੇ ਆਪਣੀ ਧਰਮ ਪਤਨੀ ਸਮੇਤ ਜ਼ਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟ ਪਾਈ*

0
124

ਮਾਨਸਾ, 20 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਉਨਾਂ ਦੀ ਧਰਮ ਪਤਨੀ ਸ਼੍ਰੀਮਤੀ ਕਵਿਤਾ ਗੁਪਤਾ ਨੇ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਕਰਦਿਆਂ ਸਥਾਨਕ ਆਰੀਆ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਬੂਥ ’ਤੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਲੋਕ ਬਿਨਾਂ ਕਿਸੇ ਡਰ, ਲਾਲਚ ਅਤੇ ਭੈਅ ਦੇ ਮਤਦਾਨ ਕਰਨ। ਜ਼ਿਲਾ ਚੋਣ ਅਫ਼ਸਰ ਵੱਲੋਂ ਵੋਟ ਪਾਉਣ ਆਏ ਬਜ਼ੁਰਗ ਵੋਟਰਾਂ ਤੋਂ ਜ਼ਿਲਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ।  ਜ਼ਿਲਾ ਚੋਣ ਅਫ਼ਸਰ ਵੱਲੋਂ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਉਨਾਂ  ਨੂੰ ਸਰਟੀਫਿਕੇਟ ਅਤੇ ਗੁਲਾਬ ਦਾ ਫੁੱਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਉਨਾਂ ਵੱਲੋਂ ਵੱਖ-ਵੱਖ ਬੂਥਾਂ ’ਤੇ ਜਾ ਕੇ  ਪੋਲਿੰਗ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਵਿਧਾਨ ਸਭਾ ਚੋਣਾਂ ਲਈ  ਪੋਲਿੰਗ ਪ੍ਰਕਿਰਿਆ ਦੌਰਾਨ ਡਿਊਟੀ ਤੇ ਤਾਇਨਾਤ ਅਮਲੇ ਨੂੰ ਵੋਟ ਪਾਉਣ ਵੇਲੇ ਸਹਿਯੋਗ ਕਰਨ ਦੀ ਅਪੀਲ ਕੀਤੀ। 

LEAVE A REPLY

Please enter your comment!
Please enter your name here