*ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਛੋਟੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾ ਕੇ ਪਲਸ ਪੋਲਿਓ ਮੁਹਿੰਮ ਦੀ ਕੀਤੀ ਸ਼ੁਰੂਆਤ*

0
79

ਮਾਨਸਾ 27 ਫਰਵਰੀ (ਸਾਰਾ ਯਹਾਂ/ ਬੀਰਬਲ ਧਾਲੀਵਾਲ ) : ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਸਿਵਲ ਹਸਪਤਾਲ ਮਾਨਸਾ ਤੋਂ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾ ਕੇ ਪਲਸ ਪੋਲਿਓ ਮੁਹਿੰਮ ਦੀ ਸੁਰੂਆਤ ਕੀਤੀ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ 0 ਤੋਂ 5 ਸਾਲ ਦੇ ਬੱਚੇ ਨੂੰ ਪੋਲਿਓ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਇਸ ਮੁਹਿੰਮ ਦੇ ਪਹਿਲੇ ਦਿਨ 39548 ਬੱਚਿਆਂ ਨੂੰ ਪੋਲਿਓ ਬੂਥਾਂ ਤੋਂ ਪੋਲਿਓ ਬੂੰਦਾਂ ਪਿਲਾਈਆਂ ਗਈਆਂ ਅਤੇ ਇਸ ਮੁਹਿੰਮ ਦੇ ਦੂਸਰੇ ਦਿਨ 28 ਫਰਵਰੀ ਅਤੇ 1 ਮਾਰਚ ਨੂੰ ਬੱਚਿਆਂ ਨੂੰ ਪੋਲਿਓ ਬੂੰਦਾਂ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲਿਓ ਬੂੰਦਾਂ ਪੀਣ ਤੋ ਵਾਂਝਾ ਨਾ ਰਹਿ ਜਾਵੇ।
ਇਸ ਮੌਕੇ ਸਿਵਲ ਸਰਜਨ (ਕਾਰਜਕਾਰੀ) ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ।ਇਸ ਮੁਹਿੰਮ ਦੌਰਾਨ ਮਾਨਸਾ ਜਿ਼ਲ੍ਹੇ ਵਿੱਚ 72259 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਰੈਗੂਲਰ ਬੂਥ 376 ਟੀਮਾਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਤੇ ਪੋਲੀਓ ਬੂੰਦਾਂ ਪਿਲਾਉਣ ਲਈ 12 ਟਰਾਂਜਿਟ ਟੀਮਾਂ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੋਪੜੀਆਂ ਆਦਿ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 15 ਮੋਬਾਇਲ ਟੀਮਾਂ ਵੀ ਕੰਮ ਕਰ ਰਹੀਆਂ ਹਨ।ਪਲਸ ਪੋਲਿਓ ਦੇ ਇਸ ਸਾਰੇ ਪ੍ਰੋਗਰਾਮ ਲਈ ਪੂਰੇ ਜਿ਼ਲ੍ਹੇ ਅੰਦਰ 72 ਸੁਪਰਵਾਈਜ਼ਰ ਲਗਾਏ ਗਏ ਹਨ ਅਤੇ ਇਸਦੇ ਨਾਲ ਹੀ ਜਿ਼ਲ੍ਹਾ ਪੱਧਰ ਤੋਂ ਪਲਸ ਪੋਲਿਓ ਦੇ ਪ੍ਰੋਗਰਾਮ ਨੂੰ ਜਿ਼ਲ੍ਹਾ ਟੀਮਾਂ ਦੁਆਰਾ ਮੋਨੀਟਰ ਕੀਤਾ ਜਾ ਰਿਹਾ ਹੈ। ਇਸ ਮੌਕੇ ਰੋਟਰੀ ਕਲੱਬ ਮਾਨਸਾ ਅਤੇ ਆਈ.ਐਮ.ਏ ਮਾਨਸਾ ਵੱਲੋਂ ਸਹਿਯੋਗ ਦਿੱਤਾ ਗਿਆ।
ਇਸ ਦੌਰਾਨ ਸਿਵਲ ਸਰਜਨ ਵੱਲੋਂ ਪਿੰਡ ਮੂਸਾ ਅਤੇ ਭੀਖੀ ਏਰੀਏ ਵਿਖੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਵਾਲੇ ਬੂਥਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਜਿ਼ਲ੍ਹਾ ਟੀਕਾਕਰਣ ਅਫ਼ਸਰ ਡਾ. ਰਣਜੀਤ ਸਿੰਘ ਦੁਆਰਾ ਮਾਨਸਾ ਅਤੇ ਬਲਾਕ ਖਿਆਲਾ ਕਲਾਂ, ਜਿ਼ਲ੍ਹਾ ਐਪੀਡੀਮਾਲੋਜਿਸਟ ਸੰਤੋਂਸ਼ ਭਾਰਤੀ ਦੁਆਰਾ ਬੁਢਲਾਡਾ, ਡੀ.ਪੀ.ਐਮ ਅਵਤਾਰ ਸਿੰਘ ਵੱਲੋਂ ਬਲਾਕ ਸਰਦੂਲਗੜ੍ਹ ਦੇ ਵੱਖ-ਵੱਖ ਏਰੀਏ ਦੇ ਪੋਲਿੰਗ ਬੂਥਾਂ `ਤੇ ਜਾ ਕੇ ਚੈਕਿੰਗ ਕੀਤੀ ਗਈ।
ਇਸ ਮੌਕੇ ਡਾ. ਜਨਕ ਰਾਜ ਪ੍ਰਧਾਨ ਆਈ.ਐਮ.ਏ, ਮੈਡੀਕਲ ਅਫ਼ਸਰ ਡਾ. ਵਰੁਣ ਮਿੱਤਰ, ਸ੍ਰੀ ਪ੍ਰੇਮ ਅਗਰਵਾਲ ਚੇਅਰਮੈਨ ਰੋਟਰੀ ਕਲੱਬ, ਰੋਟਰੀ ਕਲੱਬ ਦੇ ਮੈਂਬਰ ਸੁਨੀਲ ਗੋਇਲ ਸੈਕਟਰੀ, ਰਮੇਸ਼ ਜਿੰਦਲ, ਸੰਜੀਵ ਅਰੋੜਾ ਅਤੇ ਕਮਲ ਗੋਇਲ ਹਾਜ਼ਰ ਸਨ।

LEAVE A REPLY

Please enter your comment!
Please enter your name here