*ਬਗੈਰ ਜਨਮ ਦਿਨ ਤੋਂ ਹੀ PM ਮੋਦੀ ਨੇ ਦੇ ਦਿੱਤੀ ਵਧਾਈ, CM ਚੰਨੀ ਨੇ ਅੱਗਿਓਂ ਦਿੱਤਾ ਇਹ ਜਵਾਬ*

0
156

ਚੰਡੀਗੜ੍ਹ 02,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਕਦੇ-ਕਦੇ ਖ਼ਾਸ ਮੌਕਿਆਂ ਦੀਆਂ ਤਰੀਕਾਂ ਨੂੰ ਲੈ ਕੇ ਭੰਬਲਭੂਸਾ ਪੈਦਾ ਹੋ ਜਾਂਦਾ ਹੈ। ਅਜਿਹੀ ਹੀ ਇੱਕ ਘਟਨਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਨਮ ਦਿਨ ਸਬੰਧੀ ਵੇਖਣ ਨੂੰ ਮਿਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਨੀ ਨੂੰ ‘ਜਨਮ ਦਿਨ ਦੀ ਵਧਾਈ’ (PM Modi wishes Channi) ਦਿੱਤੀ। ਹਾਲਾਂਕਿ, ਚੰਨੀ ਨੇ ਬਾਅਦ ‘ਚ ਸਪੱਸ਼ਟ ਕੀਤਾ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਨਹੀਂ ਹੈ।

ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਚੁੱਕੀਆਂ ਹਨ। ਹੁਣ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਇੰਤਜ਼ਾਰ ਹੈ। ਅਜਿਹੇ ‘ਚ ਪੰਜਾਬ ਦੇ ਆਗੂ ਜਾਂ ਤਾਂ ਆਰਾਮ ਕਰ ਰਹੇ ਹਨ ਜਾਂ ਬਾਕੀ ਫਿਰ ਦੂਜੇ ਸੂਬਿਆਂ ‘ਚ ਬਚੇ ਚੋਣ ਗੇੜਾਂ ਲਈ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨੇ ਚੰਨੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਹੋਰ ਲੋਕ ਵੀ ਉਨ੍ਹਾਂ ਨੂੰ ਵਧਾਈ ਦੇਣ ਲੱਗੇ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੂੰ ਟਵਿੱਟਰ ‘ਤੇ ਸਪੱਸ਼ਟ ਕਰਨਾ ਪਿਆ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਨਹੀਂ ਹੈ

ਇਸ ਬਾਰੇ ਚੰਨੀ ਨੇ ਟਵੀਟ ਕੀਤਾ ਤੇ ਲਿਖਿਆ ਕਿ ਅੱਜ ਮੈਨੂੰ ਮਿਲੀਆਂ ਵਧਾਈਆਂ ਲਈ ਮੈਂ ਸ਼ੁਕਰਗੁਜ਼ਾਰ ਹਾਂ। ਹਾਲਾਂਕਿ, ਅੱਜ ਮੇਰਾ ਜਨਮ ਦਿਨ ਨਹੀਂ ਹੈ। ਤੁਹਾਡੇ ਆਸ਼ੀਰਵਾਦ ਦਾ ਮੇਰੇ ਜੀਵਨ ‘ਚ ਸਭ ਤੋਂ ਵੱਧ ਮਹੱਤਵ ਹੈ। ਇਹ ਮੈਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ। ਮੈਨੂੰ ਦਿੱਤੇ ਗਏ ਪਿਆਰ ਲਈ ਮੈਂ ਸਾਰਿਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਚਰਨਜੀਤ ਸਿੰਘ ਚੰਨੀ ਦੇ ਨਾਲ ਬਿਹਾਰ ਤੇ ਤਾਮਿਲਨਾਡੂ ਦੇ ਮੁੱਖ ਮੰਤਰੀਆਂ ਨਿਤੀਸ਼ ਕੁਮਾਰ ਤੇ ਐਮਕੇ ਸਟਾਲਿਨ ਨੂੰ ਵੀ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ।

ਪੰਜਾਬ ‘ਚ ਜ਼ਿਮਨੀ ਚੋਣਾਂ ਦੀਆਂ ਆਹਟ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ 2 ਲੋਕ ਸਭਾ ਅਤੇ 1 ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣਾਂ ਵੇਖਣ ਨੂੰ ਮਿਲ ਸਕਦੀਆਂ ਹਨ। ਇਹ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ, ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਰਨ ਹੋਵੇਗੀ।

ਚਰਨਜੀਤ ਸਿੰਘ ਚੰਨੀ 2 ਸੀਟਾਂ ਤੋਂ ਚੋਣਾਂ ਲੜ ਰਹੇ ਹਨ। ਜੇਕਰ ਚੰਨੀ ਦੋਵੇਂ ਸੀਟਾਂ ਜਿੱਤ ਜਾਂਦੇ ਹਨ ਤਾਂ ਇਕ ਸੀਟ ਤੋਂ ਅਸਤੀਫ਼ਾ ਦੇਣਾ ਪਵੇਗਾ। ਅਜਿਹੇ ‘ਚ 6 ਮਹੀਨਿਆਂ ‘ਚ ਇਸ ਸੀਟ ‘ਤੇ ਉਪ ਚੋਣ ਹੋਣੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਹਨ। ਜੇਕਰ ਭਗਵੰਤ ਮਾਨ ਧੂਰੀ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕਰਦੇ ਹਨ ਤਾਂ ਉਨ੍ਹਾਂ ਨੂੰ ਪਹਿਲੀ ਵਾਰ ਅਹੁਦੇ ਤੋਂ ਅਸਤੀਫ਼ਾ ਦੇਣਾ ਪਵੇਗਾ। ਸੁਖਬੀਰ ਸਿੰਘ ਬਾਦਲ ਦਾ ਵੀ ਇਹੀ ਹਾਲ ਹੈ। ਉਹ ਇਸ ਵੇਲੇ ਲੋਕ ਸਭਾ ਮੈਂਬਰ ਵੀ ਹਨ।

LEAVE A REPLY

Please enter your comment!
Please enter your name here