*ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਊਟਬ੍ਰੇਕ ਸੈਲ ਦਾ ਕੀਤਾ ਗਿਆ ਉਦਘਾਟਨ*

0
44

ਚੰਡੀਗੜ੍ਹ, 07 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ) : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸੈਕਟਰ-34 ਚੰਡੀਗੜ੍ਹ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਆਊਟਬ੍ਰੇਕ ਸੈਲ ਦਾ ਉਦਘਾਟਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਰਾਜ ਕਮਲ ਚੌਧਰੀ ਵੱਲੋਂ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਜੀ.ਬੀ. ਸਿੰਘ ਅਤੇ ਡਾਇਰੈਕਟਰ ਸਿਹਤ ਸੇਵਾਵਾਂ(ਪ.ਭ.) ਡਾ. ਓ.ਪੀ. ਗੋਜਰਾ ਵਿਸ਼ੇਸ਼ ਤੌਰ ਤੇ ਹਾਜਰ ਸਨ।
ਉਦਘਾਟਨ ਮੌਕੇ ਆਪਣੇ ਸੰਬੋਧਨ ਦੌਰਾਨ ਸ਼੍ਰੀ ਰਾਜ ਕਮਲ ਚੌਧਰੀ ਨੇ ਕਿਹਾ ਕਿ ਸਿਹਤ ਵਿਭਾਗ ਦਾ ਇਹ ਸੈਲ ਪੰਜਾਬ ਵਿੱਚ ਸਮੇਂ ਸਮੇਂ ਤੇ ਫ਼ੈਲਣ ਵਾਲੀਆਂ ਬਿਮਾਰੀਆਂ ਜਿਵੇਂ ਗੰਭੀਰ ਸਾਹ ਦੀ ਬਿਮਾਰੀ / ਇਨਫਲੂਐਂਜ਼ਾ , ਡੇਂਗੂ, ਮਲੇਰੀਆ, ਸਵਾਈਨ ਫਲੂ, ਹੈਜ਼ਾ ਆਦਿ ਦੀ ਨਿਗਰਾਨੀ ਅਤੇ ਰਿਪੋਰਟਿੰਗ ਵਿੱਚ ਵੀ ਸਹਾਇਤਾ ਕਰੇਗਾ ਅਤੇ ਕਲੱਸਟਰਾਂ/ਹੌਟ ਸਪੌਟਸ ਦੀ ਪਛਾਣ ਕਰਨ ਵਿੱਚ ਡੇਟਾ ਰਾਹੀਂ ਰੁਝਾਨਾਂ ਦੀ ਨਿਗਰਾਨੀ ਅਤੇ ਵਿਸ਼ਲੇਸ਼ਣ ਕਰੇਗਾ। ਇਹ ਸੈਲ ਪੂਰਣ ਤੌਰ ਤੇ ਕੰਮਿਊਟਰਾਇਜ਼ਡ ਕੀਤਾ ਗਿਆ ਹੈ ਅਤੇ ਇਸਦੀ ਨਿਗਰਾਨੀ ਇੱਕ ਡਿਪਟੀ ਡਾਇਰੈਕਟਰ ਪੱਧਰ ਦੇ ਅਧਿਕਾਰੀ ਵੱਲੋਂ ਕੀਤੀ ਜਾਵੇਗੀ। ਇਸ ਸੈਲ ਵਿੱਚ ਸਕਾਰਾਤਮਕ ਮਾਮਲਿਆਂ ਦੇ ਜੀ.ਆਈ.ਐਸ. ਸਮੇਤ ਕੋਵਿਡ – 19 ਦਾ ਲਾਈਵ ਡੇਟਾ ਪ੍ਰਦਰਸ਼ਿਤ ਕਰਨ ਲਈ ਇੱਕ ਐਲ.ਸੀ.ਡੀ. ਸਕਰੀਨ ਵੀ ਲਗਾਈ ਗਈ ਹੈ। ਇਸ ਪਹਿਲਕਦਮੀ ਲਈ ਉਨ੍ਹਾਂ ਵੱਲੋਂ ਵਿਭਾਗ ਦੇ ਡਾਇਰੈਕਟਰ ਅਤੇ ਸਮੂਹ ਸਿਹਤ ਅਧਿਕਾਰੀਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਰਾਜੂ ਧੀਰ ,ਸਹਾਇਕ ਡਾਇਰੈਕਟਰ ਡਾ. ਗਗਨਦੀਪ ਗਰੋਵਰ, ਡਾ. ਸੰਦੀਪ ਸਿੰਘ ਗਿੱਲ,ਪ੍ਰੋਗਰਾਮ ਅਧਿਕਾਰੀ ਡਾ. ਸ਼ਮਿੰਦਰ ਕੰਗ, ਡਾ. ਦਪਿੰਦਰ ਸਿੰਘ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

LEAVE A REPLY

Please enter your comment!
Please enter your name here