ਮਾਨਸਾ, 08 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ) : ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਮੈਡਮ ਸ਼ਿਲਪਾ ਵਰਮਾ ਵੱਲੋਂ ਅੱਜ ਜ਼ਿਲਾ ਜੇਲ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਵੱਖ-ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰੇ ਦੌਰਾਨ ਉਨਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਜ਼ਿਲਾ ਜੇਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਨਾਂ ਦੀਆਂ ਸਮੱਸਿਆਵਾਂ ਦਾ ਸੰਭਵ ਹੱਲ ਕਰਨ। ਇਸ ਸਮੇਂ ਉਨਾਂ ਵੱਲੋਂ ਜੇਲ ਕੰਟੀਨ ਦਾ ਵੀ ਦੌਰਾ ਕੀਤਾ ਗਿਆ। ਉਨਾਂ ਜੇਲ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰਾਂ ਸੁਚੇਤ ਰਹਿਣ।