16,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਨਾਲ ਹੀ ਪੀਐਮ ਮੋਦੀ ਨੇ ਪੰਜਾਬ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।
‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕਾਂ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਸੀਨੀਅਰ ਆਗੂਆਂ ਨੇ ਪੀਲੀਆਂ ਪੱਗਾਂ ਬੰਨ੍ਹ ਕੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 117 ‘ਚੋਂ 92 ਸੀਟਾਂ ਜਿੱਤ ਕੇ ਸੂਬੇ ‘ਚ ਪਹਿਲੀ ਵਾਰ ਸਰਕਾਰ ਬਣਾਈ ਹੈ