ਚੰਡੀਗੜ੍ਹ/ਜਲੰਧਰ 19,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ‘ਚ ਪੰਜਾਬ ਪੁਲਿਸ ਨੇ ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਹਾਈ-ਪ੍ਰੋਫਾਈਲ ਕਤਲ ਕੇਸ ਨੂੰ ਸੁਲਝਾ ਲਿਆ ਹੈ।
14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵੱਲੋਂ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਵਜੋਂ ਜਾਣੇ ਜਾਂਦੇ ਇੱਕ ਨਾਮਵਰ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।