*Breaking: ਚੀਨ ‘ਚ 133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਬੋਇੰਗ 737 ਜਹਾਜ਼ ਕਰੈਸ਼*

0
69

21,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਚੀਨ ਤੋਂ ਵੱਡੀ ਖਬਰ ਆ ਰਹੀ ਹੈ। ਚੀਨ ਵਿੱਚ ਇੱਕ ਬੋਇੰਗ 737 ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ 133 ਲੋਕ ਸਵਾਰ ਸਨ। ਜਹਾਜ਼ ਪਹਾੜਾਂ ‘ਚ ਡਿੱਗਿਆ ਹੈ। ਸਾਹਮਣੇ ਆਈਆਂ ਤਸਵੀਰਾਂ ‘ਚ ਚਾਰੇ ਪਾਸੇ ਧੂੰਆਂ ਉੱਠਦਾ ਦਿਖਾਈ ਦੇ ਰਿਹਾ ਹੈ, ਜਦਕਿ ਮੌਕੇ ‘ਤੇ ਜਹਾਜ਼ ਤੋਂ ਅੱਗ ਵੀ ਉੱਠਦੀ ਦਿਖਾਈ ਦੇ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਹਾਜ਼ ਕੁਨਮਿੰਗ ਤੋਂ ਗੁਆਂਗਜ਼ੂ ਲਈ ਰਵਾਨਾ ਹੋਇਆ ਸੀ ਕਿ ਪਹਾੜ ਨਾਲ ਟਕਰਾਉਣ ਕਾਰਨ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 133 ਲੋਕ ਸਵਾਰ ਸਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਕਿੰਨੇ ਲੋਕਾਂ ਦੀ ਮੌਤ ਹੋਈ ਹੈ ਤੇ ਕਿੰਨੇ ਜ਼ਖਮੀ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਟੀਮ ਬਚਾਅ ਕਾਰਜ ਲਈ ਮੌਕੇ ‘ਤੇ ਪਹੁੰਚ ਗਈ ਹੈ।

ਗੁਆਂਗਜ਼ੂ ਐਮਰਜੈਂਸੀ ਮੈਨੇਜਮੈਂਟ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ 133 ਲੋਕਾਂ ਨੂੰ ਲੈ ਕੇ ਜਾ ਰਿਹਾ ਬੋਇੰਗ 737 ਯਾਤਰੀ ਜਹਾਜ਼ ਪਹਾੜਾਂ ‘ਚ ਹਾਦਸਾਗ੍ਰਸਤ ਹੋ ਗਿਆ ਹੈ। ਦਰੱਖਤ ਹੋਣ ਕਾਰਨ ਪਹਾੜ ਵਿੱਚ ਵੀ ਅੱਗ ਲੱਗ ਗਈ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ, ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਇਸ ਘਟਨਾ ‘ਚ ਕਿੰਨੇ ਲੋਕਾਂ ਦੀ ਮੌਤ ਹੋਈ ਹੈ ਅਤੇ ਕਿੰਨੇ ਜ਼ਖਮੀ ਹੋਏ ਹਨ।

LEAVE A REPLY

Please enter your comment!
Please enter your name here