*ਹੈਲਪ ਲਾਈਨ ਨੰਬਰ ਜਾਰੀ ਹੁੰਦੇ ਹੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਸ਼ੁਰੂ, ਪਹਿਲਾ ਮਾਮਲਾ ਬਠਿੰਡਾ ਨਾਇਬ ਤਹਿਸੀਲਦਾਰ ਦਾ ਆਇਆ ਸਾਹਮਣੇ*

0
296

ਚੰਡੀਗੜ੍ਹ 23,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਅਹੁਦਾ ਸੰਭਾਲਦੇ ਹੀ ਪਹਿਲਾ ਫੈਸਲਾ ਲਿਆ ਸੂਬੇ ‘ਚੋਂ ਰਿਸ਼ਵਤ ਖ਼ਤਮ ਕਰਨ ਦਾ ਲਿਆ।ਇਸ ਦੇ ਲਈ ਭਗਵੰਤ ਮਾ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਇੱਕ ਐਂਟੀ ਕਰਪਸ਼ਨ ਹੈਲਪ ਲਾਈਨ ਨੰਬਰ (Anti-Corruption Helpline) ਜਾਰੀ ਕੀਤਾ। ਹੁਣ ਤਸੀਂ 9501-200-200 ‘ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ।ਹੈਲਪ ਲਾਈਨ ਨੰਬਰ ਜਾਰੀ ਹੁੰਦੇ ਹੀ ਪਹਿਲੀ ਸ਼ਿਕਾਇਤ ਬਠਿੰਡਾ ਤੋਂ ਆਈ ਹੈ।

ਬਠਿੰਡਾ (Bathinda) ਦੀ ਸ਼੍ਰੀ ਗਊਸ਼ਾਲਾ ਨੂੰ ਦਾਨ ਕੀਤੀ ਜ਼ਮੀਨ ਦੀ ਵਸੀਅਤ ਕਰਵਾਉਣ ਲਈ 3000 ਰੁਪਏ ਦੀ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਸ਼ਿਕਾਇਤ ਸਾਧੂ ਰਾਮ ਕੁਸਲਾ ਜਨਰਲ ਸਕੱਤਰ ਸ੍ਰੀ ਗਊਸ਼ਾਲਾ ਵੱਲੋਂ ਸਬੂਤਾਂ ਸਮੇਤ ਮੁੱਖ ਮੰਤਰੀ ਨੂੰ ਕੀਤੀ ਗਈ ਹੈ। ਇਹ ਸ਼ਿਕਾਇਤ ਜਗਤਾਰ ਸਿੰਘ ਨਾਇਬ ਤਹਿਸੀਲਦਾਰ ਤਲਵੰਡੀ ਸਾਬੋ ਦੇ ਖਿਲਾਫ ਹੈ। ਜਿਸ ਵਿਚ ਕੱਚੀ ਪਰਚੀ ‘ਤੇ ਸਾਹਿਬ ਲਈ 3000 ਹਜ਼ਾਰ ਰਿਸ਼ਵਤ ਦਾ ਜ਼ਿਕਰ ਹੈ।

ਮੁੱਖ ਮੰਤਰੀ ਬਣਦੇ ਹੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਇੱਕ ਇਤਹਾਸਿਕ ਫੈਸਲਾ ਲੈਣ ਵਾਲੇ ਹਨ। ਜੋ ਹੁਣ ਤੁੱਕ ਕਿਸੇ ਵੀ ਸਰਕਾਰ ਨੇ ਨਹੀਂ ਲਿਆ।ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਸੀ ਕਿ ਉਹ ਇਹ ਨੰਬਰ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਬਰਸੀ ਮੌਕੇ ਜਾਰੀ ਕੀਤਾ ਜਾਵੇਗਾ।

ਇਹ ਨੰਬਰ ਭਗਵੰਤ ਮਾਨ ਦਾ ਵਟਸਐਪ ਨੰਬਰ ਹੈ। ਭਗਵੰਤ ਮਾਨ ਨੇ ਕਿਹਾ ਕਿ “ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਮੈਨੂੰ ਭੇਜ ਦਿਓ। ਮੇਰਾ ਦਫਤਰ ਇਸ ਦੀ ਡੂੰਘਾਈ ਨਾਲ ਜਾਂਚ ਕਰੇਗਾ ਤੇ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਦਿੱਲੀ ਦੀ ਉਦਾਹਰਨ ਦਿੰਦਿਆਂ ਸੀਐਮ ਭਗਵੰਤ ਮਾਨ  ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ 49 ਦਿਨਾਂ ਦੀ ਸਰਕਾਰ ਵਿੱਚ ਵੀ ਅਜਿਹਾ ਹੀ ਨੰਬਰ ਜਾਰੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਭ੍ਰਿਸ਼ਟਾਚਾਰ ਇਸ ਤਰ੍ਹਾਂ ਖਤਮ ਹੋਇਆ ਕਿ ਉਦੋਂ ਤੋਂ ਸਿਰਫ ਕੇਜਰੀਵਾਲ ਹੀ ਸੱਤਾ ‘ਚ ਆ ਰਹੇ ਹਨ। ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰ ਨੂੰ ਇਸੇ ਤਰ੍ਹਾਂ ਨੱਥ ਪਾਈ ਜਾਵੇਗੀ।

LEAVE A REPLY

Please enter your comment!
Please enter your name here