*ਸਰਕਾਰੀ ਬੱਸਾਂ ‘ਚ ਮਹਿਲਾਵਾਂ ਦੇ ਮੁਫ਼ਤ ਸਫ਼ਰ ‘ਤੇ ‘ਆਪ’ ਸਰਕਾਰ ਦਾ ਵੱਡਾ ਫੈਸਲਾ*

0
565

ਚੰਡੀਗੜ੍ਹ 23,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼)  : ਸਰਕਾਰੀ ਬੱਸਾਂ ‘ਚ ਮਹਿਲਾਵਾਂ ਦੇ ਮੁਫ਼ਤ ਸਫ਼ਰ ‘ਤੇ ‘ਆਪ’ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਨਵੇਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫੈਸਲਾ ਲਿਆ ਹੈ ਕਿ ਮਹਿਲਾਵਾਂ ਲਈ ਫ੍ਰੀ ਬੱਸ ਸੇਵਾ ਜਾਰੀ ਰਹੇਗੀ। ਕਾਂਗਰਸ ਦੀ ਚੰਨੀ ਸਰਕਾਰ ਨੇ ਇਹ ਫੈਸਲਾ ਲਿਆ ਸੀ ਜਿਸ ਨੂੰ ਨਵੀਂ ਬਣੀ ‘ਆਪ’ ਸਰਕਾਰ ਨੇ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੱਲ੍ਹ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਿਆ।ਭੁੱਲਰ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ।

ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਨਾਲ ਸਬੰਧਿਤ ਅਤੇ ਖੇਤੀਬਾੜੀ ਕਿੱਤੇ ਨਾਲ ਜੁੜੇ ਭੁੱਲਰ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਕਾਰਨ ਸਿਸਟਮ ਭ੍ਰਿਸ਼ਟ ਹੋ ਚੁੱਕਾ ਹੈ। ਇਨ੍ਹਾਂ ਖ਼ਾਮੀਆਂ ਨੂੰ ਲੱਭ ਕੇ ਪੀ. ਆਰ. ਟੀ. ਸੀ., ਪੰਜਾਬ ਰੋਡੇਵਜ਼ ਬੱਸ ਸਰਵਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਮੁੜ-ਸੁਰਜੀਤ ਕੀਤਾ ਜਾਵੇਗਾ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਕ ਪਰਮਿਟ ‘ਤੇ ਕਈ-ਕਈ ਨਾਜਾਇਜ਼ ਬੱਸਾਂ ਚਲਾਉਣ ਅਤੇ 40 ਕਿਲੋਮੀਟਰ ਦੇ ਰੂਟ ਪਰਮਿਟ ‘ਚ 250 ਕਿਲੋਮੀਟਰ ਤੱਕ ਦਾ ਵਾਧਾ ਕਰਕੇ ਬੱਸਾਂ ਚਲਾਉਣ ਜਿਹੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਤੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਹਾਲ ਹੀ ‘ਚ ਜਾਰੀ ਕੀਤੇ ਗਏ ਪਰਮਿਟਾਂ ਦੀ ਵੀ ਘੋਖ ਕੀਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ‘ਆਪ’ ਦੀ ਸਰਕਾਰ ਵਿੱਚ ਸਿਆਸੀ ਬਦਲਾਖੋਰੀ ਨੂੰ ਕੋਈ ਥਾਂ ਨਹੀਂ ਹੈ ਪਰ ਨਾਜਾਇਜ਼ ਚੱਲ ਰਹੀਆਂ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ ਤੇ ਉਸ ਇਕ-ਇਕ ਉਮੀਦ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਸੀਲਿਆਂ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਖ਼ਜ਼ਾਨਾ ਭਰਿਆ ਜਾ ਸਕੇ। 

LEAVE A REPLY

Please enter your comment!
Please enter your name here