ਮਾਨਸਾ, 24 ਮਾਰਚ (ਸਾਰਾ ਯਹਾਂ/ਔਲਖ ) ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਪੰਜਾਬ ਦੇ ਨਿਰਦੇਸ਼ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਦੋ ਬਲਾਕਾਂ ਸਰਦੂਲਗੜ੍ਹ ਅਤੇ ਬੁਢਲਾਡਾ ਦੀ ਜਥੇਬੰਦੀ ਦੀ ਚੋਣ ਹੋ ਚੁੱਕੀ ਸੀ। ਅੱਜ ਤੀਸਰੇ ਬਲਾਕ ਖਿਆਲਾ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਚਾਨਣ ਦੀਪ ਸਿੰਘ ਅਤੇ ਮੁੱਖ ਸਲਾਹਕਾਰ ਜਗਦੀਸ਼ ਸਿੰਘ ਪੱਖੋ ਦੀ ਦੇਖਰੇਖ ਹੇਠ ਬਲਾਕ ਜਥੇਬੰਦੀ ਦੀ ਚੋਣ ਕਰਵਾਈ ਗਈ। ਇਸ ਚੋਣ ਵਿੱਚ ਸਰਬਸੰਮਤੀ ਨਾਲ ਮਲਕੀਤ ਸਿੰਘ ਨੂੰ ਪ੍ਰਧਾਨ ਅਤੇ ਰਾਜਵੀਰ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਸਿੰਦਰ ਕੌਰ ਨੂੰ ਸਰਪ੍ਰਸਤ, ਜਗਦੀਸ਼ ਸਿੰਘ ਪੱਖੋ ਅਤੇ ਸਰਬਜੀਤ ਸਿੰਘ ਨੂੰ ਮੁੱਖ ਸਲਾਹਕਾਰ, ਹਰਦੀਪ ਸਿੰਘ ਨੂੰ ਸਕੱਤਰ, ਰਾਜਪਾਲ ਕੌਰ ਨੂੰ ਉਪ ਸਕੱਤਰ, ਮਨੋਜ ਕੁਮਾਰ ਨੂੰ ਖ਼ਜ਼ਾਨਚੀ, ਸੀਮਾ ਰਾਣੀ ਨੂੰ ਸਹਾਇਕ ਖ਼ਜ਼ਾਨਚੀ ਅਤੇ ਗੁਰਪ੍ਰੀਤ ਸਿੰਘ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਮੌਕੇ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਜਥੇਬੰਦੀ ਵੱਲੋਂ ਸਿਹਤ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਨਵੀਂ ਬਣੀ ਸਰਕਾਰ ਤੋਂ ਫੌਰੀ ਤੌਰ ਤੇ ਹੱਲ ਕਰਵਾਉਣ ਤੇ ਜ਼ੋਰ ਦਿੱਤਾ। ਇਸ ਮੌਕੇ ਸੁਖਪਾਲ ਸਿੰਘ, ਸੁਖਵੀਰ ਸਿੰਘ, ਗੁਰਦੀਪ ਸਿੰਘ, ਤਰਸੇਮ ਸਿੰਘ, ਤਲਵਿੰਦਰ ਸਿੰਘ,ਜਗਸੀਰ ਸਿੰਘ,ਕਵਲਦੀਪ ਸਿੰਘ,ਗੁਰਦੀਪ ਸਿੰਘ,ਭੋਲਾ ਸਿੰਘ,ਲਵਦੀਪ ਸਿੰਘ,ਨਿਰਮਲ ਸਿੰਘ,ਯਾਦਵਿੰਦਰ ਸਿੰਘ,ਸਵਰਨ ਕੌਰ,ਗੁਰਪ੍ਰੀਤ ਕੌਰ,ਸੁਖਵਿੰਦਰ ਕੌਰ,ਰਾਣੀ ਕੌਰ,ਰਵਿੰਦਰ ਕੌਰ,ਚਰਨਜੀਤ ਕੌਰ,ਭਾਰਤ ਰਤਨ ਜੋਸ਼ੀ, ਸਰਬਜੀਤ ਕੌਰ, ਕਿਰਨਜੀਤ ਕੌਰ,ਪ੍ਰਿਤਪਾਲ ਕੌਰ ਆਦਿ ਹਾਜ਼ਰ ਸਨ।