*ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਮੁਲਜ਼ਮ ਵਜੋਂ ਨਾਮਜ਼ਦ*

0
71

ਫ਼ਰੀਦਕੋਟ 25,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਵਿਸ਼ੇਸ਼ ਜਾਂਚ ਟੀਮ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।


ਇਸ ਮਾਮਲੇ ਵਿਚ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਿੱਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਵੀ ਸ਼ਾਮਲ ਹਨ, ਜੋ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹਨ।https://imasdk.googleapis.com/js/core/bridge3.507.1_en.html#goog_1497146279

ਜੁਡੀਸ਼ਲ ਮੈਜਿਸਟ੍ਰੇਟ ਮੈਡਮ ਤਰਜਨੀ ਨੇ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਡੇਰਾ ਮੁਖੀ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਹਾਲਾਂਕਿ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਡੇਰਾ ਮੁਖੀ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਦੋਂਕਿ ਜਾਂਚ ਟੀਮ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਜਾ ਕੇ ਉੱਚ ਪੱਧਰੀ ਪੁੱਛ-ਪੜਤਾਲ ਕਰ ਚੁੱਕੀ ਹੈ।

ਕੀ ਹੈ ਮਾਮਲਾ?

ਦੱਸ ਦੇਈਏ ਕਿ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਤੇ ਵਿਵਾਦਤ ਪੋਸਟਰ ਲਗਾਉਣ ਦੀਆਂ ਘਟਨਾਵਾਂ ‘ਚ ਡੇਰਾ ਸੱਚਾ ਸੌਦਾ ਦੇ 6 ਪੈਰੋਕਾਰਾਂ ‘ਤੇ ਕੇਸ ਚੱਲ ਰਿਹਾ ਹੈ। ਜਿਨ੍ਹਾਂ ’ਚ ਡੇਰਾ ਸਿਰਸਾ ਦੇ 6 ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ, ਮਨਜੀਤ ਸਿੰਘ, ਨਿਸ਼ਾਂਨ ਸਿੰਘ ਅਤੇ ਪ੍ਰਦੀਪ ਸਿੰਘ ਸ਼ਾਮਲ ਹੈ, ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


ਥਾਣਾ ਬਾਜਾਖਾਨਾ ਵਿਖੇ 2015 ‘ਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਦੀ ਸਭ ਤੋਂ ਪਹਿਲੀ ਐਫਆਈਆਰ ਦਰਜ ਹੋਈ ਸੀ ਜਿਸ ਤੋਂ ਕੁਝ ਦਿਨ ਬਾਅਦ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਪੱਤਰੇ ਬਰਗਾੜੀ ਵਿਖੇ ਪਹਿਲਾਂ ਚਿਤਾਵਨੀ ਵਾਲੇ ਪੋਸਟਰ ਲਗਾਏ ਗਏ ਸਨ ਤੇ ਬਾਅਦ ਵਿੱਚ ਪੱਤਰਿਆਂ ਦੀ ਬੇਅਦਬੀ ਕੀਤੀ ਗਈ ਸੀ। ਉਸ ਸਮੇਂ ਪਹਿਲੇ ਐਫ ਆਈ ਆਰ ਤੋਂ ਇਲਾਵਾ ਦੋ ਹੋਰ ਐਫਆਈਆਰਜ ਦਰਜ ਹੋਈਆਂ ਸਨ।

LEAVE A REPLY

Please enter your comment!
Please enter your name here