*ਜ਼ਿਲਾ ਜੇਲ ਵਿੱਚ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ*

0
10

ਮਾਨਸਾ, 30 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ) :  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਸਿਹਤ ਵਿਭਾਗ ਅਤੇ ਜੇਲ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲਾ ਜੇਲ ਮਾਨਸਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵਧੀਕ ਸੈਸ਼ਨਜ਼ ਜੱਜ ਮਾਨਸਾ ਸ਼੍ਰੀ ਦਿਨੇਸ਼ ਕੁਮਾਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਮੌਜੂਦ ਸਨ।  ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਸ਼ਿਲਪਾ ਵਰਮਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ, ਛਾਤੀ, ਮੈਡੀਸਨ, ਚਮੜੀ ਰੋਗ, ਦੰਦਾਂ, ਗਾਇਨੀ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਸ਼ਿਰਕਤ ਕੀਤੀ ਗਈ। ਉਨਾਂ ਦੱਸਿਆ ਕਿ ਇਸ ਮੈਡੀਕਲ ਕੈਂਪ ਦਾ ਮੁੱਖ ਉਦੇਸ਼ ਜ਼ਿਲਾ ਜੇਲ ਵਿੱਚ ਬੰਦ ਬੰਦੀਆਂ ਦੀ ਸਰੀਰਕ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਹੈ।  ਇਸ ਮੌਕੇ ਜੇਲ ਸੁਪਰਡੈਂਟ ਸ਼੍ਰੀ ਅਰਵਿੰਦਰਪਾਲ ਸਿੰਘ ਭੱਟੀ, ਸਹਾਇਕ ਕਰਨਵੀਰ ਸਿੰਘ, ਡਾ. ਅਨੀਸ਼ ਸਰਜਨ, ਡਾ. ਨਿਸ਼ਾਤ ਗੁਪਤਾ (ਸਕਿਨ), ਡਾ. ਕਿਰਨਵਿੰਦਰਪ੍ਰੀਤ ਸਿੰਘ (ਈ.ਐਨ.ਟੀ), ਡਾ. ਸ਼ਵੀ, (ਮਾਨਸਿਕ ਰੋਗਾਂ ਦੇ ਮਾਹਿਰ), ਡਾ. ਵਿਲੀਅਮ (ਈ.ਐਮ.ਓ) ਤੋਂ ਇਲਾਵਾ ਸਮੂਹ ਜੇਲ ਅਧਿਕਾਰੀ ਮੌਜੂਦ ਸਨ।    

LEAVE A REPLY

Please enter your comment!
Please enter your name here