*ਪੰਜਾਬ ਦੇ ਹਰ ਜ਼ਿਲ੍ਹੇ ‘ਚ ਖੁੱਲਣਗੇ CM ਦਫਤਰ, CM Bhagwant Mann ਦਾ ਵੱਡਾ ਐਲਾਨ*

0
28

ਚੰਡੀਗੜ੍ਹ 11,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸੀਐਮ ਦਫ਼ਤਰ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਭਗਵਤ ਮਾਨ ਨੇ ਇਹ ਗੱਲ ਉਦੋਂ ਕਹੀ ਜਦੋਂ ਉਹ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਮੂਲੇਵਾਲ ਦੇ ਇੱਕ ਗੁਰਦੁਆਰਾ ਅਤੇ ਰਾਣੀਆਂ ਦੇ ਇੱਕ ਮੰਦਰ ਵਿੱਚ ਮੱਥਾ ਟੇਕਣ ਆਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਚੰਡੀਗੜ੍ਹ ਦੀ ਬਜਾਏ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਜਾਣ ਵਾਲੇ ਮੁੱਖ ਮੰਤਰੀ ਦਫ਼ਤਰ ਵਿੱਚ ਕੀਤਾ ਜਾਵੇਗਾ। ਇਸ ਤੋਂ ਬਾਅਦ ਸੀਐੱਮ ਵੱਲੋਂ ਪੋਸਟ ਪਾ ਕੇ ਵੀ ਇਸਦੀ ਜਾਣਕਾਰੀ ਦਿੱਤੀ ਗਈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਵਿੱਚ ਵੱਡਾ ਵਿਸ਼ਵਾਸ ਜਤਾਇਆ ਹੈ। ਇਸ ਲਈ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦਫ਼ਤਰ ਬਣਾਏ ਜਾਣਗੇ ਜਿੱਥੇ ਲੋਕ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਦਰਜ ਕਰਵਾ ਸਕਣਗੇ। ਇਹ ਮੰਗਾਂ ਡਿਜੀਟਲ ਰੂਪ ਵਿੱਚ ਮੁੱਖ ਮੰਤਰੀ ਦਫ਼ਤਰ ਚੰਡੀਗੜ੍ਹ ਵਿੱਚ ਭੇਜੀਆਂ ਜਾਣਗੀਆਂ ਅਤੇ ਇਨ੍ਹਾਂ ਸਾਰੇ ਦਫ਼ਤਰਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣਗੇ। ਹੁਣ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਲਈ ਚੰਡੀਗੜ੍ਹ ਨਹੀਂ ਆਉਣਾ ਪਵੇਗਾ, ਇਸ ਨਾਲ ਲੋਕਾਂ ਦੇ ਆਉਣ-ਜਾਣ ਦਾ ਖਰਚਾ ਅਤੇ ਸਮਾਂ ਬਚੇਗਾ।


ਸਾਨੂੰ ਕੁਝ ਸਮਾਂ ਦਿਓ – ਭਗਵੰਤ ਮਾਨ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ‘ਆਪ’ ਨੂੰ ਦਿੱਤੀ ਤਾਕਤ ਪੰਜਾਬ ਦੀ ਬਿਹਤਰੀ ਲਈ ਵਰਤੀ ਜਾਵੇਗੀ। ਇਸ ਦੇ ਨਾਲ ਹੀ ਸੀਐਮ ਨੇ ਪੰਜਾਬ ‘ਚ ਹੋ ਰਹੇ ਪ੍ਰਦਰਸ਼ਨਾਂ ਬਾਰੇ ਕਿਹਾ ਕਿ ‘ਆਪ’ ਦੀ ਸਰਕਾਰ ਨੂੰ ਥੋੜ੍ਹਾ ਸਮਾਂ ਹੋਇਆ ਹੈ, ਇਸ ਲਈ ਸਾਨੂੰ ਸਮਾਂ ਦਿਓ। ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ।


ਸੀਐੱਮ ਭਗਵੰਤ ਮਾਨ ਨੇ ਹਾਲ ਹੀ ਵਿੱਚ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਬਿਆਨ ਦਿੱਤਾ ਸੀ ਕਿ ਉਹ ਰਾਸ਼ਟਰੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦੇਣਗੇ। ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ। ਗੁਆਂਢੀ ਮੁਲਕ ਦੀ ਸਿਆਸੀ ਹਲਚਲ ਦੌਰਾਨ ਆਪਣੇ ਮੁਲਕ ਦੀਆਂ ਸਰਹੱਦਾਂ ’ਤੇ ਚੌਕਸ ਰਹਿਣ ਦੀ ਲੋੜ ਹੈ।

LEAVE A REPLY

Please enter your comment!
Please enter your name here