*ਸੋਨਾ ਹੋਇਆ ਮਹਿੰਗਾ, ਚਾਂਦੀ ਦੀਆਂ ਕੀਮਤਾਂ ‘ਚ ਵੀ 1300 ਰੁਪਏ ਤੋਂ ਜ਼ਿਆਦਾ ਦਾ ਉਛਾਲ, ਜਾਣੋ ਤਾਜ਼ਾ ਰੇਟ*

0
112

Gold-Silver Prices 13,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼): ਅੱਜ ਸੋਨੇ-ਚਾਂਦੀ (Gold-Silver Prices) ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਜੇਕਰ ਤੁਸੀਂ ਵੀ ਸੋਨੇ ‘ਚ ਨਿਵੇਸ਼ ਕੀਤਾ ਹੈ ਤਾਂ ਅੱਜ ਤੁਹਾਡੇ ਸੋਨੇ ਦੀਆਂ ਕੀਮਤਾਂ ‘ਚ ਜ਼ਰੂਰ ਵਾਧਾ ਹੋਇਆ ਹੋਵੇਗਾ। ਗਲੋਬਲ ਬਾਜ਼ਾਰ ‘ਚ ਕੀਮਤੀ ਧਾਤਾਂ ਦੀ ਕੀਮਤ ‘ਚ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ ਸਰਾਫਾ ਬਾਜ਼ਾਰ ‘ਚ ਅੱਜ ਸੋਨਾ 435 ਰੁਪਏ ਚੜ੍ਹ ਕੇ 52,941 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ। HDFC ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

435 ਰੁਪਏ ਦੀ ਹੋ ਰਹੀ ਤੇਜ਼ੀ 
ਦੱਸ ਦੇਈਏ ਕਿ ਬੁੱਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ 435 ਰੁਪਏ ਦੇ ਵਾਧੇ ਨਾਲ 52,941 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 52,506 ਰੁਪਏ ਪ੍ਰਤੀ 10 ਗ੍ਰਾਮ ‘ਤੇ ਸੀ।

1300 ਰੁਪਏ ਤੋਂ ਜ਼ਿਆਦਾ ਮਹਿੰਗੀ ਹੋਈ ਚਾਂਦੀ 
ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ ‘ਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਅੱਜ ਦੇ ਕਾਰੋਬਾਰ ਤੋਂ ਬਾਅਦ ਚਾਂਦੀ 1,331 ਰੁਪਏ ਦੇ ਉਛਾਲ ਨਾਲ 69,179 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਈ ਹੈ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਚਾਂਦੀ 67,848 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਈ ਸੀ।

ਅੰਤਰਰਾਸ਼ਟਰੀ ਬਾਜ਼ਾਰ ਦਾ ਹਾਲ-
ਅੰਤਰਰਾਸ਼ਟਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਸੋਨੇ ਦੀ ਕੀਮਤ 1,974 ਡਾਲਰ ਪ੍ਰਤੀ ਔਂਸ ‘ਤੇ ਪਹੁੰਚ ਗਈ, ਜਦਕਿ ਚਾਂਦੀ ਲਗਭਗ 25.62 ਡਾਲਰ ਪ੍ਰਤੀ ਔਂਸ ‘ਤੇ ਰਹੀ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ‘ਚ ਡਾਲਰ ਦੇ ਮੁਕਾਬਲੇ ਰੁਪਿਆ ਤਿੰਨ ਪੈਸੇ ਕਮਜ਼ੋਰ ਹੋ ਕੇ 76.18 ‘ਤੇ ਆ ਗਿਆ।

ਜਾਣੋ ਕੀ ਹੈ ਮਾਹਿਰਾਂ ਦੀ ਰਾਏ?
HDFC ਸਕਿਓਰਿਟੀਜ਼ ਦੇ ਰਿਟੇਲ ਰਿਸਰਚ ਐਨਾਲਿਸਟ ਦਿਲੀਪ ਪਰਮਾਰ ਨੇ ਕਿਹਾ, “ਨਿਊਯਾਰਕ ਸਥਿਤ ਕਮੋਡਿਟੀ ਐਕਸਚੇਂਜ ਕਾਮੈਕਸ ‘ਤੇ ਬੁੱਧਵਾਰ ਨੂੰ ਸੋਨਾ 0.34 ਫੀਸਦੀ ਵੱਧ ਕੇ 1,974 ਡਾਲਰ ਪ੍ਰਤੀ ਔਂਸ ‘ਤੇ ਕਾਰੋਬਾਰ ਕਰ ਰਿਹਾ ਸੀ, ਜਿਸ ਨਾਲ ਇੱਥੇ ਸੋਨੇ ਦੀਆਂ ਕੀਮਤਾਂ ਸਥਿਰ ਰਹੀਆਂ।”


ਚੈੱਕ ਕਰੋ ਆਪਣੇ ਸ਼ਹਿਰ ਦੇ ਰੇਟ 
ਤੁਸੀਂ ਆਪਣੇ ਘਰ ਬੈਠੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਤੁਸੀਂ ਸਿਰਫ 8955664433 ਨੰਬਰ ‘ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ ‘ਤੇ ਆਵੇਗਾ ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ।

LEAVE A REPLY

Please enter your comment!
Please enter your name here