*ਚੰਡੀਗੜ੍ਹ, ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਕਿਸਾਨ ਕਰਨਗੇ ਲਖੀਮਪੁਰ ਖੀਰੀ ਵੱਲ ਕੂਚ, ਗਵਾਹਾਂ ਨੂੰ ਧਮਕਾਉਣ ਮਗਰੋਂ ਕਿਸਾਨਾਂ ਨੂੰ ਚੜ੍ਹਿਆ ਗੁੱਸਾ*

0
18

17,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀਆਂ ਹੇਠ ਕੁਚਲਣ ਦਾ ਮੁੱਦਾ ਅਜੇ ਠੰਢਾ ਨਹੀਂ ਪਿਆ। ਇੱਕ ਵਾਰ ਕਿਸਾਨ ਜਥੇਬੰਦੀਆਂ ਨੇ ਇਸ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਹੈ। ਇਸ ਕੇਸ ਦੇ ਗਵਾਹਾਂ ਨੂੰ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ, ਰਾਜਸਥਾਨ ਦੇ ਕਿਸਾਨ ਆਗੂ 24 ਅਪ੍ਰੈਲ ਨੂੰ ਲਖੀਮਪੁਰ ਖੀਰੀ ਪਹੁੰਚ ਕੇ ਸ਼ਕਤੀ ਪ੍ਰਦਰਸ਼ਨ ਕਰਨਗੇ। ਇਸ ਲਈ ਕਿਸਾਨ ਆਗੂਆਂ ਵੱਲੋਂ ਸਾਰੀਆਂ ਯੂਨੀਅਨਾਂ ਨੂੰ ਘੱਟੋ-ਘੱਟ ਇੱਕ ਵਾਹਨ ਨਾਲ ਜਾਣ ਲਈ ਕਿਹਾ ਗਿਆ ਹੈ।

ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਵਿੱਚ ਬੇਕਸੂਰ ਕਿਸਾਨਾਂ ਨੂੰ ਵਾਹਨਾਂ ਦੀ ਲਪੇਟ ਵਿੱਚ ਲੈ ਲਿਆ ਗਿਆ। ਕਿਸਾਨ ਸ਼ਹੀਦ ਹੋਏ। ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਹੈ। ਇਸ ਕੇਸ ਦੇ ਗਵਾਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਲਈ ਕਿਸਾਨਾਂ ਦਾ ਵਫ਼ਦ ਇਨ੍ਹਾਂ ਗਵਾਹਾਂ ਨੂੰ ਮਿਲਣ ਲਈ ਲਖੀਮਪੁਰ ਖੀਰੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 3 ਰਾਜਾਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਚੰਡੀਗੜ੍ਹ ਦੇ ਕਿਸਾਨ ਸ਼ਾਮਲ ਹੋਣਗੇ।

ਕਿਸਾਨ ਆਗੂ ਨੇ ਦੱਸਿਆ ਕਿ 24 ਅਪਰੈਲ ਨੂੰ ਕਿਸਾਨ ਯੂਨੀਅਨ ਅੰਬਾਲਾ ਦੇ ਜੀਟੀ ਰੋਡ ’ਤੇ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਇਕੱਤਰ ਹੋ ਕੇ ਲਖੀਮਪੁਰ ਖੀਰੀ ਜਾਣਗੇ। ਇਸ ਦੇ ਨਾਲ ਹੀ ਹੋਰਨਾਂ ਰਾਜਾਂ ਦੇ ਕਿਸਾਨ ਆਗੂਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਸੀਰੀਆਂ ਜਥੇਬੰਦੀ ਘੱਟੋ-ਘੱਟ ਇੱਕ ਵਾਹਨ ਲੈ ਕੇ ਇੱਥੇ ਪੁੱਜਣ ਤਾਂ ਜੋ ਸਾਰੇ ਲਖੀਮਪੁਰ ਖੀਰੀ ਜਾ ਸਕਣ।

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। ਉਸ ਨੂੰ ਹਾਲ ਹੀ ਵਿੱਚ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ। ਕਿਸਾਨ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਭਲਕੇ ਫਿਰ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਣੀ ਹੈ।

LEAVE A REPLY

Please enter your comment!
Please enter your name here