*ਮਾਨਸਾ ਪੁਲਿਸ ਵੱਲੋਂ ਨਸ਼ਿਆ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 5 ਮੁਲਜਿਮਾਂ ਨੂੰ ਕੀਤਾ ਕਾਬੂ*

0
40

ਮਾਨਸਾ, 25 ਅਪ੍ਰੈਲ:-  (ਸਾਰਾ ਯਹਾਂ/ ਬੀਰਬਲ ਧਾਲੀਵਾਲ): ਸ੍ਰੀ ਗੌਰਵ ਤੂੂਰਾ,ਆਈ,ਪੀਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾ ਕੇ ਹੌਟ^ਸਪੌਟ ਏਰੀਆ ਦੀ ਗਸ਼ਤਾ ਰਾਹੀ ਚੈਕਿੰਗ ਕੀਤੀ ਜਾ ਰਹੀ ਹੈ, ਵੱਧ ਤੋੋਂ ਵੱਧ ਸੋੋਰਸ ਲਗਾ ਕੇ ਰੇਡਾਂ ਕੀਤੀਆ ਜਾ ਰਹੀਆ ਹਨ ਅਤੇ ਗਸ਼ਤਾ/ਨਾਕਾਬੰਦੀਆਂ ਅਸਰਦਾਰ ਢੰਗ ਨਾਲ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਸੀ,ਆਈ,ਏ ਸਟਾਫ ਮਾਨਸਾ ਦੇ ਸ:ਥ: ਉਪਕਾਰ ਸਿੰਘ ਸਮੇਤ ਪਾਰਟੀ ਵੱਲੋਂ ਗੁਰਮੇਜ ਸਿੰਘ ਉਰਫ ਗੇਜੀ ਪੁੱਤਰ ਕਰਤਾਰ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 170 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਹੈਪੀ ਸਿੰਘ ਪੁੱਤਰ ਟਹਿਲਾ ਸਿੰਘ ਵਾਸੀ ਬੁਰਜ ਹਰੀ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਵੱਲੋਂ ਰੋਸ਼ੀ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਖੋਖਰ ਕਲਾਂ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਬੀਰੂ ਸਿੰਘ ਉਰਫ ਬਿੱਟੂ ਪੁੱਤਰ ਕਰਨੈਲ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ। ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਸ਼ਿਵ ਸਿੰਘ ਪੁੱਤਰ ਹਰਦਮ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 6 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਫੀ (ਪੰਜਾਬ) ਬਰਾਮਦ ਕੀਤੀ ਗਈ। 

ਜੂਆ ਐਕਟ: ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਰਾਹੁਲ ਮਲਹੋੋਤਰਾ ਪੁੱਤਰ ਪ੍ਰੇਮਪਾਲ ਵਾਸੀ ਬੁਢਲਾਡਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੌੌਕਾ ਪਰ ਰੇਡ ਕਰਕੇ ਮੁਲਜਿਮ ਨੂੰ ਦੜਾ^ਸੱਟਾ ਲਗਾਉਦਿਆਂ ਮੌੌਕਾ ਤੇ ਕਾਬੂ ਕਰਕੇ 1030/^ਰੁਪਏ ਦੀ ਨਗਦੀ ਜੂਆ ਬਰਾਮਦ ਕੀਤੀ ਗਈ।

ਐਸ,ਐਸ,ਪੀ, ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here