*ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਵੱਡਾ ਫੈਸਲਾ*

0
74

ਚੰਡੀਗੜ੍ਹ 26 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਰੈਗੂਲਰ ਜ਼ਮਾਨਤ ਅਰਜ਼ੀ ‘ਤੇ ਮੁਹਾਲੀ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਦੇ ਕੇਸ ਦੀ ਸੁਣਵਾਈ ਅੱਜ ਮੁਹਾਲੀ ਵਿੱਚ ਉਨ੍ਹਾਂ ਦੀ ਚੰਡੀਗੜ੍ਹ ਸੈਕਟਰ 20 ਸਥਿਤ ਕੋਠੀ ਵਿੱਚ ਹੋਣੀ ਸੀ। ਦੱਸ ਦਈਏ ਕਿ ਸੁਮੇਧ ਸੈਣੀ ‘ਤੇ ਆਮਦਨ ਤੋਂ ਵੱਧ ਜਾਇਦਾਦ ਹੋਣ ਕਾਰਨ ਉਨ੍ਹਾਂ ਖਿਲਾਫ ਐੱਫ.ਆਈ.ਆਰ. ਦਰਜ ਸੀ। ਮੁਹਾਲੀ ਅਦਾਲਤ ਨੇ 25 ਅਪ੍ਰੈਲ ਤੱਕ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਇਲਾਵਾ ਸੈਣੀ ਨੂੰ ਸੁਪਰੀਮ ਕੋਰਟ ਵੱਲੋਂ ਬਲੈਂਕਟ ਬੇਲ ਮਿਲ ਚੁੱਕੀ ਹੈ।

LEAVE A REPLY

Please enter your comment!
Please enter your name here