*ਵੱਡੀ ਖ਼ਬਰ! ਕਾਂਗਰਸ ਦੀ ਅਨੁਸ਼ਾਸ਼ਨ ਕਮੇਟੀ ਦਾ ਸੁਨੀਲ ਜਾਖੜ ਖਿਲਾਫ ਵੱਡਾ ਐਕਸ਼ਨ- 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਸ਼*

0
26


ਚੰਡੀਗੜ੍ਹ  26 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)
:  ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਪਾਰਟੀ ਵਿੱਚੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਇਸ ਬਾਰੇ ਅੰਤਿਮ ਫੈਸਲਾ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲਿਆ ਜਾਵੇਗਾ। ਅੱਜ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਦੌਰਾਨ ਸੁਨੀਲ ਜਾਖੜ ਦਾ ਮਸਲਾ ਵਿਚਾਰਿਆ ਗਿਆ।

ਪਾਰਟੀ ਦੇ ਸੀਨੀਅਰ ਲੀਡਰ ਤਾਰਿਕ ਅਨਵਰ ਨੇ ਕਿਹਾ ਕਿ ਅੱਜ ਆਲ ਇੰਡਿਆ ਕਾਂਗਰਸ ਕਮੇਟੀ ਦੀ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਸੁਨੀਲ ਜਾਖੜ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਉਨ੍ਹਾਂ ਕਿਹਾ ਕਿ ਜੋ ਕਮੇਟੀ ਨੇ ਫੈਸਲਾ ਲਿਆ ਹੈ, ਉਹ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਮੀਡੀਆ ਨੂੰ ਸਿਫਾਰਸ਼ ਅਪਰੁਵਲ ਤੋਂ ਬਾਅਦ ਹੀ ਦੱਸਿਆ ਜਾਏਗਾ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਕਾਂਗਰਸ ਪ੍ਰਧਾਨ ਸਿਫਾਰਸ਼ ਨੂੰ ਸਵੀਕਾਰ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜ ਵਿਧਾਇਕ ਹਨ ਜਿਨ੍ਹਾਂ ਖਿਲਾਫ ਅਨੁਸ਼ਾਸਨ ਪਾਲਣ ਨਾ ਕਰਨ ਦੀਆਂ ਸ਼ਿਕਾਇਤਾਂ ਮਿਲੀਆ ਸੀ। ਇਸ ਬਾਰੇ ਚਰਚਾ ਕਰਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਫਾਰਸ਼ਾਂ ਭੇਜ ਦਿੱਤੀਆਂ ਹਨ।

ਕੀ ਹੈ ਮਾਮਲਾ

ਜਾਖੜ ਨੂੰ ਸਾਬਕਾ CM ਚਰਨਜੀਤ ਚੰਨੀ ਦੇ ਸਬੰਧ ‘ਚ ਦਿੱਤੇ ਬਿਆਨ ‘ਤੇ ਨੋਟਿਸ ਕੱਢਿਆ ਗਿਆ ਸੀ। ਜਾਖੜ ਨੇ ਨੋਟਿਸ ਦਾ ਜਵਾਬ ਨਹੀਂ ਦਿੱਤਾ। ਇਹੀ ਨਹੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ। ਹਾਲਾਂਕਿ ਜਾਖੜ ‘ਤੇ ਕਾਰਵਾਈ ਨਾਲ ਕਾਂਗਰਸ ‘ਚ ਅੰਦਰੂਨੀ ਕਲੇਸ਼ ਤੇਜ਼ ਹੋ ਸਕਦਾ ਹੈ। ਉਨ੍ਹਾਂ ਵਾਂਗ ਨਵਜੋਤ ਸਿੱਧੂ ਸਣੇ ਕਈ ਆਗੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ।

ਇਸ ਤੋਂ ਪਹਿਲਾਂ ਸੁਨੀਲ ਜਾਖੜ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ। ਉਸ ਨੇ ਵਿਧਾਨ ਸਭਾ ਚੋਣ ਵੀ ਨਹੀਂ ਲੜੀ ਸੀ। ਜਾਖੜ ਇਸ ਗੱਲ ਤੋਂ ਨਾਰਾਜ਼ ਸਨ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ। ਫਿਰ ਉਹ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਸਿਰਫ਼ ਇਸ ਲਈ ਮੁੱਖ ਮੰਤਰੀ ਨਹੀਂ ਬਣ ਸਕੇ ਕਿਉਂਕਿ ਉਹ ਹਿੰਦੂ ਹਨ। ਇਸ ਵਿਵਾਦ ਦਾ ਕਾਰਨ ਅੰਬਿਕਾ ਸੋਨੀ ਨੂੰ ਮੰਨਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਦਾ ਸੀਐਮ ਸਿੱਖ ਭਾਈਚਾਰੇ ‘ਚੋਂ ਹੋਣਾ ਚਾਹੀਦਾ ਹੈ ਜਿਸ ਕਾਰਨ ਜਾਖੜ ਦਾ ਪੱਤਾ ਸਾਫ ਹੋ ਗਿਆ।

LEAVE A REPLY

Please enter your comment!
Please enter your name here