*ਬਿਜਲੀ ਕੱਟਾਂ ‘ਤੇ ਰਾਹਤ ਵਾਲੀ ਖ਼ਬਰ , ਰੋਪੜ ਥਰਮਲ ਪਲਾਂਟ ਦਾ ਇੱਕ ਯੂਨਿਟ ਮੁੜ ਹੋਇਆ ਚਾਲੂ*

0
13

ਰੋਪੜ 28,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਪੂਰੇ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਵੱਡੇ-ਵੱਡੇ ਬਿਜਲੀ ਕੱਟਾਂ ਨੇ ਲੋਕਾਂ ਦੇ ਵੱਟ ਕੱਢ ਕੇ ਰੱਖ ਦਿੱਤੇ ਸਨ ਪਰ ਹੁਣ ਬਿਜਲੀ ਕੱਟਾਂ ‘ਤੇ ਰਾਹਤ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਰੋਪੜ ਥਰਮਲ ਪਲਾਂਟ ਦਾ ਇੱਕ ਯੂਨਿਟ ਅੱਜ ਚਾਲੂ ਹੋ ਗਿਆ ਹੈ।  ਰੋਪੜ ਥਰਮਲ ਪਲਾਂਟ ਦਾ ਯੂਨਿਟ ਨੰਬਰ 4 ਅੱਜ ਮੁੜ ਚਾਲੂ ਹੋ ਗਿਆ ਹੈ , ਜੋ Maintenance ਕਰਕੇ ਬੰਦ ਸੀ।   ਇਕ ਪਾਸੇ ਪੈ ਰਹੀ ਅਗੇਤੀ ਗਰਮੀ ਕਰਕੇ ਲੋਕ ਪਰੇਸ਼ਾਨ ਨਜ਼ਰ ਆ ਰਹੇ ਹਨ। ਦੂਜੇ ਪਾਸੇ 24 ਘੰਟੇ ਘਰੇਲੂ ਬਿਜਲੀ ਸਪਲਾਈ ’ਚ ਅਣ-ਐਲਾਨੇ ਲੰਬੇ-ਲੰਬੇ ਕੱਟ ਲਗਾ ਕੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਕੋਲੇ ਦੀ ਕਮੀ ਕਰਕੇ ਪੰਜਾਬ ਬਿਜਲੀ ਸੰਕਟ ਵੱਲ ਵੱਧ ਰਿਹਾ ਹੈ। ਰੋਪੜ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੀਆਂ 2-2 ਯੂਨਿਟ ਬੰਦ ਹੋ ਗਏ ਸਨ। ਗੋਇੰਦਵਾਲ ਸਾਹਿਬ ਪਾਵਰ ਪਲਾਂਟ ਦੀ ਇੱਕ ਯੂਨਿਟ ਬੰਦ ਹੈ। ਲੋਕ ਗਰਮੀ ਤੋਂ ਬਚਾਅ ਲਈ ਪੱਖੇ, ਕੂਲਰ ਦਾ ਸਹਾਰਾ ਲੈਂਦੇ ਹਨ ਪਰ ਅੱਤ ਦੀ ਗਰਮੀ ਪੈ ਰਹੀ ਹੈ ਤੇ ਉਪਰੋਂ ਬਿਜਲੀ ਦੇ ਲੰਬੇ ਕੱਟਾ ਨੇ ਲੋਕਾਂ ਦੇ ਵੱਟ ਕੱਢ ਰੱਖੇ ਹਨ।  ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਕਦੇ ਇੰਨੇ ਕੱਟ ਨਹੀਂ ਲੱਗਦੇ ਸਨ। ਲੋਕਾਂ ਨੇ ਆਪ ਸਰਕਾਰ ਨੂੰ ਅਪੀਲ ਕੀਤੀ ਕਿ ਬਿਜਲੀ ਸਪਲਾਈ ਨੂੰ 24 ਘੰਟੇ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕ ਸੁੱਖ ਦਾ ਸਾਹ ਲੈ ਸਕਣ। ਓਧਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੀਤੇ ਕੱਲ ‘ਆਪ’ ਸਰਕਾਰ ‘ਤੇ ਸ਼ਬਦੀ ਵਾਰ ਕੀਤੇ ਸਨ। ਸਿੱਧੂ ਨੇ  ਇੱਕ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਇਕ ਮੌਕਾ ‘ਆਪ’ ਨੂੰ ਨਾ ਦਿਨੇ ਲਾਈਟ ਨਾ ਰਾਤ ਨੂੰ। ਉਨ੍ਹਾਂ ਨੇ ਸਾਰੇ ਐੱਸ.ਡੀ.ਓ. ਅਤੇ ਜੇ.ਈ. ਨੂੰ ਵੀ ਬੇਨਤੀ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਤਲਵੰਡੀ ਸਾਬੋ ਅਤੇ ਜੀ.ਜੀ.ਐੱਸ.ਟੀ.ਪੀ. ਰੋਪੜ ਥਰਮਲਾਂ ਅਤੇ ਯੂਨਿਟਾਂ ਦੇ ਖਰਾਬ ਹੋਣ ਬਾਰੇ ਅਨਾਊਸਮੈਂਟ ਕਰਵਾਉਣ ਕਿ ਥਰਮਲਾਂ ਦੇ ਬੰਦ ਹੋਣ ਨਾਲ ਇਕ ਦਮ 800 ਮੈਗਾਵਾਟ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਬਿਜਲੀ ਦੀ 7300 ਮੈਗਾਵਾਟ ਬਿਜਲੀ ਦੀ ਮੰਗ ਹੈ ਤੇ ਉਤਪਾਦਨ 4000 ਮੈਗਾਵਾਟ ਹੋ ਰਿਹਾ ਹੈ। ਪਾਵਰਕੌਮ ਨੇ ਬਾਹਰੋਂ ਖਰੀਦੀ 3000 ਮੈਗਾਵਾਟ ਬਿਜਲੀ ਖਰੀਦੀ ਹੈ। 10 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦੀ ਜਾ ਰਹੀ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਸ਼ੇਸ਼ ਤੌਰ ‘ਤੇ ਪੇਂਡੂ ਖੇਤਰਾਂ ਵਿੱਚ ਅਣ-ਅਧਾਰਿਤ ਬਿਜਲੀ ਕੱਟਾਂ ਦਾ ਸਹਾਰਾ ਲੈ ਰਹੀ ਹੈ। ਪੰਜਾਬ ਵਿੱਚ ਰੋਜ਼ਾਨਾ 4-5 ਘੰਟੇ ਦੇ ਬਿਜਲੀ ਕੱਟ ਲੱਗ ਰਹੇ ਹਨ।

LEAVE A REPLY

Please enter your comment!
Please enter your name here