*ਭਗਵੰਤ ਮਾਨ ਸਰਕਾਰ ਵੱਲੋਂ ਹੁਣ ਸੜਕਾਂ ਕਿਨਾਰੇ ਲਗਾਈਆਂ ਰੇਹੜੀ-ਫੜੀਆਂ ਹਟਾਉਣ ਦੇ ਹੁਕਮ ਜਾਰੀ*

0
68

ਚੰਡੀਗੜ੍ਹ29,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)  : ਭਗਵੰਤ ਮਾਨ ਸਰਕਾਰ ਹੁਣ ਲਗਾਤਾਰ ਐਕਸ਼ਨ ਦੇ ਮੋਡ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਵਿਚ ਹੁਣ ਸੜਕਾਂ ਦੇ ਕਿਨਾਰਿਆਂ ‘ਤੇ ਰੇਹੜੀਆਂ ਨਹੀਂ ਲੱਗਣੀਆਂ। ਇਸ ਸਬੰਧੀ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ।ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਹੁਣ ਸੜਕਾਂ ‘ਤੇ ਰੇਹੜੀਆਂ ਨਹੀਂ ਲਗਾਈਆਂ ਜਾਣਗੀਆਂ। ਦਰਅਸਲ ਸੜਕ ‘ਤੇ ਖੜ੍ਹੇ ਰੇਹੜੀ-ਫੜੀਆਂ ਵਾਲਿਆਂ ਖਿਲਾਫ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ। ਰੇਹੜੀ ਵਾਲਿਆਂ ਨੂੰ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਕਸਬਿਆਂ ਵਿਚ ਜੋ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਨਾਜਾਇਜ਼ ਕਬਜ਼ੇ ਕੀਤੇ ਜਾਂਦੇ ਹਨ ,ਉਹ ਵੀ ਹਟਾਏ ਜਾਣਗੇ। ਦੱਸਣਯੋਗ ਹੈ ਕਿ ਟਰੈਫਿਕ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਵਲੋਂ ਪੰਜਾਬ ਸਰਕਾਰ ਨੂੰ ਇਸ ਬਾਬਤ ਇੱਕ ਚਿੱਠੀ ਲਿਖੀ ਗਈ ਸੀ ਕਿ ਰੇਹੜੀ-ਫੜੀਆਂ ਹਟਾਉਣ ਦੇ ਹੁਕਮ ਦਿਤੇ ਜਾਣ।ਇ ਸ ਚਿੱਠੀ ਵਿਚ ਉਨ੍ਹਾਂ ਕਿਹਾ ਸੀ ਕਿ ਸੜਕਾਂ ‘ਤੇ ਲਗਦੀਆਂ ਰੇਹੜੀਆਂ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਟਰੈਫਿਕ ਦੀ ਸਮੱਸਿਆ ਆ ਰਹੀ ਹੈ ਆ ਰਹੀ ਹੈ ਅਤੇ ਨਾਲ ਹੀ ਇਹ ਸੜਕ ਹਾਦਸਿਆਂ ਦਾ ਕਾਰਨ ਵੀ ਬਣਦੀਆਂ ਹਨ ,ਜਿਸ ਕਾਰਨ ਇਸ ਨੂੰ ਹਟਾਇਆ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਇੱਕ ਚਿੱਠੀ ਜਾਰੀ ਕੀਤੀ ਗਈ ਹੈ, ਜਿਸ ਵਿਚ ਇਹ ਹੁਕਮ ਲਾਗੂ ਕਰਨ ਦੇ ਆਦੇਸ਼ ਦਿਤੇ ਗਏ ਹਨ। ਇਸ ਤਹਿਤ ਹੁਣ ਸੜਕਾਂ ਦੇ ਕਿਨਾਰੇ ਲਗਦੀਆਂ ਰੇਹੜੀਆਂ ਅਤੇ ਸੜਕਾਂ ‘ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਇਜਾਜ਼ਤ ਦੇ ਦਿਤੀ ਗਈ ਹੈ। ਇਹ ਹੁਕਮ ਸੜਕ ਹਾਦਸਿਆਂ ਨੂੰ ਕਾਬੂ ਕਰਨ ਦੇ ਮੱਦੇਨਜ਼ਰ ਲਿਆ ਗਿਆ ਹੈ।
 ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਜੁਗਾੜੂ ਰੇਹੜੀਆਂ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਸੀ ਤਾਂ ਬਾਅਦ ਵਿੱਚ ਮਾਨ ਸਰਕਾਰ ਵੱਲੋਂ ਇਹ ਹੁਕਮ ਵਾਪਸ ਲੈ ਲਿਆ ਗਿਆ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਅਸੀਂ ਰੁਜ਼ਗਾਰ ਦੇਣ ਆਏ ਹਾਂ, ਖੋਹਣ ਨਹੀਂ। 

LEAVE A REPLY

Please enter your comment!
Please enter your name here