*ਪਟਿਆਲਾ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ , ਏਜੰਸੀਆਂ ਨੂੰ ਕੀਤਾ ਚੌਕਸ*

0
56

01,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੀਆਂ ਕੇਂਦਰੀ ਖੁਫੀਆ ਏਜੰਸੀਆਂ ਨੂੰ ਅਲਰਟ ‘ਤੇ ਰੱਖਿਆ

ਸ਼ੁੱਕਰਵਾਰ ਨੂੰ ਪਟਿਆਲਾ ‘ਚ ਹੋਈ ਹਿੰਸਾ ਨੇ ਕੇਂਦਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ, ਜਿਸ ਤੋਂ ਬਾਅਦ ਕੇਂਦਰ ਪੰਜਾਬ ਨੂੰ ਲੈ ਕੇ ਸੁਚੇਤ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੀਆਂ ਕੇਂਦਰੀ ਖੁਫੀਆ ਏਜੰਸੀਆਂ ਨੂੰ ਅਲਰਟ ‘ਤੇ ਰੱਖ ਦਿੱਤਾ ਹੈ। ਖੁਫੀਆ ਏਜੰਸੀਆਂ ਇਸ ਮਾਮਲੇ ‘ਚ ਹਰ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੀਆਂ ਹਨ। ਕੇਂਦਰੀ ਖੁਫੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਹਿੰਸਾ ਨੂੰ ਲੈ ਕੇ ਸਥਿਤੀ ਆਮ ਵਾਂਗ ਹੈ। ਸੂਬਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਹੇਠ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਵੀ ਕੇਂਦਰ ਸਾਰੀ ਘਟਨਾ ‘ਤੇ ਨਜ਼ਰ ਰੱਖ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰਾਲਾ ਇਸ ਮਾਮਲੇ ਵਿੱਚ ਦਖਲ ਦੇ ਕੇ ਵੱਡਾ ਫੈਸਲਾ ਲਿਆ ਜਾਵੇਗਾ।

ਪੰਜਾਬ ਦੀ ਪਾਕਿਸਤਾਨ ਨਾਲ ਲਗਪਗ 600 ਕਿਲੋਮੀਟਰ ਦੀ ਸਰਹੱਦ 

ਕੇਂਦਰ ਸਰਕਾਰ ਸਰਹੱਦੀ ਸੂਬੇ ਤੇ ਇਸ ਤੋਂ ਪਹਿਲਾਂ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਪਹਿਲਾਂ ਹੀ ਚਿੰਤਾ ਪ੍ਰਗਟ ਕਰ ਚੁੱਕੀ ਹੈ। ਚਿੰਤਾ ਦਾ ਵੱਡਾ ਕਾਰਨ ਇਹ ਵੀ ਹੈ ਕਿ ਪੰਜਾਬ ਦੀ ਪਾਕਿਸਤਾਨ ਨਾਲ ਲਗਪਗ 600 ਕਿਲੋਮੀਟਰ ਦੀ ਸਰਹੱਦ ਹੈ। ਹਰ ਰੋਜ਼ ਸਰਹੱਦੀ ਜ਼ਿਲ੍ਹਿਆਂ ਤੋਂ ਡ੍ਰੋਨ ਤੇ ਨਸ਼ਿਆਂ ਦੀ ਤਸਕਰੀ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here