ਮਾਨਸਾ 2ਮਈ 1,ਮਈ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਨੱਕ ਕੰਨ ਅਤੇ ਗਲੇ ਦੇ ਮਾਹਰ ਡਾ ਰਣਜੀਤ ਰਾਏ ਨੂੰ ਸਿਹਤ ਵਿਭਾਗ ਵੱਲੋਂ ਮਾਨਸਾ ਸਿਵਲ ਸਰਜਨ ਮਾਨਸਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਹ ਇਸ ਵੇਲੇ ਡਿਪਟੀ ਮੈਡੀਕਲ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ। ਜ਼ਿਕਰਯੋਗ ਹੈ ਕਿ ਸਿਵਲ ਸਰਜਨ ਮਾਨਸਾ ਡਾ ਹਰਜਿੰਦਰ ਸਿੰਘ ਬੀਤੇ ਕੱਲ੍ਹ ਸੇਵਾਮੁਕਤ ਹੋ ਗਏ ਸਨ। ਡਾਕਟਰ ਰਾਏ ਨੂੰ ਇਸ ਅਹੁਦੇ ਤੇ ਰੈਗੂਲਰ ਸਿਵਲ ਸਰਜਨ ਦੀ ਨਿਯੁਕਤੀ ਤੱਕ ਤਾਇਨਾਤ ਰਹਿਣਗੇ ।ਕੋਰੋਨਾ ਮਹਾਂਮਾਰੀ ਦੌਰਾਨ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਡਾ ਰਾਏ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਵੀ ਜੁੜੇ ਹੋਏ ਹਨ। ਉਨ੍ਹਾਂ ਇਸ ਅਹੁਦੇ ਤੇ ਸਿਵਲ ਸਰਜਨ ਨਿਯੁਕਤ ਕਰਨ ਤੇ ਡਾ ਰਣਜੀਤ ਸਿੰਘ ਰਾਏ ਨੇ ਸਿਹਤ ਮੰਤਰੀ ਡਾ ਵਿਜੇ ਸਿੰਗਲਾ ਦਾ ਧੰਨਵਾਦ ਕੀਤਾ ਹੈ । ਉਨ੍ਹਾਂ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਤਤਪਰ ਰਹਿਣਗੇ। ਉੱਧਰ ਜ਼ਿਲ੍ਹੇ ਦੀਆਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਨੇ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਡਾਕਟਰ ਰਾਏ ਜ਼ਮੀਨ ਨਾਲ ਜੁੜੇ ਇਨਸਾਨ ਹਨ ਜਿਨ੍ਹਾਂ ਤੋਂ ਸਮਾਜ ਨੂੰ ਵਡੇਰੀਆਂ ਆਸਾਂ ਹਨ ।ਜ਼ਿਲ੍ਹੇ ਦੀਆਂ ਸਮਾਜ ਸੇਵੀ ਅਤੇ ਹੋਰ ਵੱਖ ਵੱਖ ਸੰਸਥਾਵਾਂ ਨਾਲ ਜੁੜੇ ਅਤੇ ਬੁੱਧੀਜੀਵੀ ਲੋਕਾਂ ਦਾ ਕਹਿਣਾ ਹੈ। ਕਿ ਡਾ ਰਣਜੀਤ ਰਾਏ ਨੂੰ ਸਿਵਲ ਸਰਜਨ ਮਾਨਸਾ ਨਿਯੁਕਤ ਕਰਨ ਤੇ ਮਾਨਸਾ ਜ਼ਿਲ੍ਹੇ ਨੂੰ ਬਹੁਤ ਵੱਡਾ ਲਾਭ ਹੋਵੇਗਾ ।ਕਿਉਂਕਿ ਉਹ ਜ਼ਮੀਨੀ ਪੱਧਰ ਤੇ ਸਾਰੀ ਸੱਚਾਈ ਅਤੇ ਹਰ ਤਰ੍ਹਾਂ ਦੀ ਜਾਣਕਾਰੀ ਤੋਂ ਵਾਕਫ ਹਨ ।