*ਮੁਹਾਲੀ ‘ਚ ਹੋਏ ਧਮਾਕੇ ਤੋਂ ਬਾਅਦ ਅੰਮ੍ਰਿਤਸਰ ‘ਚ ਰੈੱਡ ਅਲਰਟ ਜਾਰੀ, ਸ਼ਹਿਰ ਦੇ ਚੱਪੇ ਚੱਪੇ ‘ਤੇ ਨਜ਼ਰ*

0
35

Punjab News: 10,ਮਈ (ਸਾਰਾ ਯਹਾਂ/ਬਿਊਰੋ ਨਿਊਜ਼) ਪੰਜਾਬ ਦੇ ਮੁਹਾਲੀ ‘ਚ ਖੁਫੀਆ ਵਿਭਾਗ ਦੇ ਮੁੱਖ ਦਫ਼ਤਰ ‘ਤੇ ਹੋਏ ਹਮਲੇ ਤੋਂ ਬਾਅਦ ਅੰਮ੍ਰਿਤਸਰ ‘ਚ ਸੁਰਖਿਆ ਦੇ ਪ੍ਰਬੰਧ ਕਾਫੀ ਸਖ਼ਤ ਕਰ ਦਿੱਤੇ ਗਏ ਹਨ। ਹਮਲੇ ਨੂੰ ਧਿਆਨ ‘ਚ ਰੱਖਦਿਓਆਓਂ ਸ਼ਹਿਰ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਸ਼ਹਿਰ ਦੇ ਮੁੱਖ ਥਾਵਾਂ ‘ਤੇ ਸੁਰਖਿਆ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਪੁਲਿਸ ਅਰੁਣ ਪਾਲ ਸਿੰਘ ਨੇ ਕਿਹਾ ਕਿ ਮੁਹਾਲੀ ‘ਚ ਧਮਾਕਰੇ ਤੋਂ ਬਾਅਦ ਅੰਮ੍ਰਿਤਸਰ ‘ਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ।” ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੀਆਂ ਮੁੱਖ ਥਾਵਾਂ ‘ਚੇ ਸੁਰੱਖਿਆ ਨੂੰ ਵਧਾਇਆ ਗਿਆ । ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕੰਟ੍ਰੋਲ ‘ਚ ਹੈ।“

ਇਸ ਦੇ ਨਾਲ ਹੀ ਮੁਹਾਲੀ ਹਮਲੇ ਨੂੰ ਲੈ ਕੇ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਅਹਿਮ ਸਬੂਤ ਮਿਲੇ ਹਨ ਅਤੇ ਉਹ ਜਲਦ ਹੀ ਇਸ ਮਾਮਲੇ ਨੂੰ ਜਲਦ ਹੀ ਸੁਲਝਾ ਲਿਆ ਜਾਵੇਗਾ। ਡੀਜੀਪੀ ਵੀਕੇ ਭਾਵਰਾ ਨੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇੱਕ ਵਿਸਪੋਟਕ ਪੁਲਿਸ ਦੇ ਖੁਫਿਆ ਵਿਭਾਗ ਦੇ ਮੁੱਖ ਦਫਤਰ ਦੀ ਬਿਲਡਿੰਗ ਨਾਲ ਟੱਕਰਾਇਆ ਸੀ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਸ ‘ਚ ਟੀਐਨਟੀ ਦੀ ਵਰਤੋਂ ਕੀਤੀ ਗਈ।

ਡੀਜੀਪੀ ਨੇ ਕਿਹਾ ਕਿ ਜਦੋਂ ਇਹ ਘਟਨਾ ਹੋਈ ਉਸ ਸਮੇਂ ਬਿਲਡਿੰਗ ਦੇ ਉਸ ਕਮਰੇ ‘ਚ ਕੋਈ ਨਹੀਂ ਸੀ। ਧਮਾਕੇ ਦਾ ਅਸਰ ਕੰਧਾਂ ‘ਤੇ ਵੇਖਣ ਨੂੰ ਮਿਲਿਆ। ਉਨ੍ਹਾਂ ਨੇ ਕਿਹਾ, “ਕੱਲ੍ਹ ਦੀ ਘਟਨਾ ਦੇ ਮੱਦੇਨਜ਼ਰ ਅਸੀ ਇੱਥੇ ਬੈਠਕ ਕੀਤੀ, ਜਿਸ ‘ਚ ਖੁਫਿਆ ਵਿਭਾਗ ਦੇ ਅਧਿਖਾਰੀ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੀ ਮੌਜੂਦ ਸੀ।”

LEAVE A REPLY

Please enter your comment!
Please enter your name here