*ਮੁੱਖ ਮੰਤਰੀ ਭਗਵੰਤ ਮਾਨ ਨੇ ਮੰਨੀਆਂ ਕਿਸਾਨਾਂ ਦੀ ਮੰਗਾਂ, ਕਿਸਾਨ ਨਹੀਂ ਕਰਨਗੇ ਚੰਡੀਗੜ੍ਹ ਵੱਲ ਕੂਚ*

0
134

ਚੰਡੀਗੜ੍ਹ 18 ,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨ ਲੀਡਰਾਂ ਦੀ ਮੀਟਿੰਗ ਮਗਰੋਂ ਕਿਸਾਨ ਧਰਨਾ ਚੁੱਕਣ ਲਈ ਸਹਿਮਤ ਹੋ ਗਏ ਹਨ। ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਪੰਜਾਬ ਦੇ ਕਿਸਾਨ ਬੁੱਧਵਾਰ ਤੋਂ ਹੀ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਡਟੇ ਹੋਏ ਹਨ। ਇਸ ਲਈ ਕਿਸਾਨਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਲਈ ਬੁਲਾਇਆ ਸੀ।

ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਗੱਲਬਾਤ ਬੇਸਿੱਟਾ ਰਹੀ ਤਾਂ ਅੰਦੋਲਨ ‘ਚ ਸ਼ਾਮਲ ਕਿਸਾਨ ਅੱਜ ਚੰਡੀਗੜ੍ਹ ਵੱਲ ਕੂਚ ਕਰ ਸਕਦੇ ਹਨ। ਇਸ ਲਈ ਮੁਹਾਲੀ ਵਿੱਚ ਕਿਸਾਨ ਆਗੂਆਂ ਨੇ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾ ਲਈ ਸੀ। ਹਾਲਾਂਕਿ ਇਸ ਦੌਰਾਨ ਸਰਕਾਰ ਵੀ ਹਰਕਤ ਵਿੱਚ ਆ ਗਈ। CM ਭਗਵੰਤ ਮਾਨ ਨੇ 12 ਵਜੇ ਕਿਸਾਨ ਆਗੂਆਂ ਦੀ ਮੀਟਿੰਗ ਬੁਲਾ ਲਈ।

ਕਿਸਾਨਾਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੇ ਗੱਲਬਾਤ ਨਾ ਕੀਤੀ ਤਾਂ ਉਹ ਚੰਡੀਗੜ੍ਹ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਮੋਹਾਲੀ ਤੇ ਚੰਡੀਗੜ੍ਹ ਪੁਲੀਸ ਦੇ ਬੈਰੀਕੇਡ ਤੋੜ ਕੇ ਅੱਗੇ ਵਧਣਗੇ। ਕਿਸਾਨਾਂ ਨੇ ਰਾਤ ਵੀ ਮੁਹਾਲੀ ਸਰਹੱਦ ’ਤੇ ਸੜਕ ’ਤੇ ਹੀ ਕੱਟੀ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਜੇਕਰ ਅਸੀਂ ਇੱਕ ਬੈਰੀਕੇਡ ਤੋੜ ਸਕਦੇ ਹਾਂ ਤਾਂ ਬਾਕੀ ਵੀ ਤੋੜ ਸਕਦੇ ਹਾਂ।

ਇਸ ਵਾਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਇਕੱਠੇ ਝੋਨਾ ਨਾ ਬੀਜਣ ਲਈ ਕਿਹਾ ਹੈ। ਇਸ ਦੇ ਲਈ ਸੂਬੇ ਨੂੰ 4 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਤਹਿਤ 6-6 ਜ਼ਿਲ੍ਹਿਆਂ ਵਿੱਚ 18, 20 ਅਤੇ 22 ਜੂਨ ਨੂੰ ਤੇ ਬਾਕੀ 5 ਜ਼ਿਲ੍ਹਿਆਂ ਵਿੱਚ 24 ਜੂਨ ਤੋਂ ਝੋਨਾ ਲਾਇਆ ਜਾਵੇਗਾ। ਸਰਕਾਰ ਨੇ ਬਿਜਲੀ ਦੀ ਕਮੀ ਨੂੰ ਦੂਰ ਕਰਨ ਲਈ ਇਹ ਕਦਮ ਚੁੱਕਿਆ ਹੈ। ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ 500 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਸਹਿਮਤੀ ਵੀ ਬਣੀ ਪਰ ਸਰਕਾਰ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ।

LEAVE A REPLY

Please enter your comment!
Please enter your name here