ਮਾਨਸਾ, 19—05—2022 (ਸਾਰਾ ਯਹਾਂ/ ਮੁੱਖ ਸੰਪਾਦਕ ) ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸਿ਼ਆਂ ਵਿਰੁੱਧ
ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਐਸ.ਆਈ. ਕਰਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕੁਲਵਿੰਦਰ ਸ਼ਰਮਾ
ਪੁੱਤਰ ਭੋਲਾ ਰਾਮ ਵਾਸੀ ਅਸਪਾਲ ਕਲਾਂ ਅਤ ੇ ਪਰਮਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਧਨੌਲਾ ਨੂੰ ਕਾਬ ੂ ਕਰਕੇ ਉਹਨਾਂ
ਪਾਸੋਂ 400 ਨਸ਼ੀਲੀਆਂ ਗੋਲੀਆਂ ਮਾਰਕਾ ਕੈਰੀਸੋਮਾ ਅਤੇ 40 ਨਸ਼ੀਲੀਆਂ ਸੀਸ਼ੀਆਂ ਮਾਰਕਾ ਓਨਰੈਕਸ ਦੀ ਬਰਾਮਦਗੀ
ਕੀਤੀ ਗਈ। ਥਾਣਾ ਸਿਟੀ—1 ਮਾਨਸਾ ਦੇ ਐਸ.ਆਈ. ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਾਜੇਸ਼ ਕੁਮਾਰ ਉਰਫ
ਕੱਦੂ ਪੁੱਤਰ ਨਰੇਸ਼ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 22 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ
ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਰਦੂਲਗੜ ਦੀ ਤਫਤੀਸੀ ਅਫਸਰ ਐਸ.ਆਈ. ਗਗਨਦੀਪ ਕੌਰ ਸਮੇਤ ਪੁਲਿਸ ਪਾਰਟੀ ਵੱਲੋਂ ਬਲਵੰਤ ਸਿੰਘ ਪੁੱਤਰ
ਸੁਰਜੀਤ ਸਿੰਘ ਵਾਸੀ ਖੈਰਾ ਕਲਾਂ ਨੂੰ ਕਾਬ ੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਸਦ ੇ
ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ
ਬੈਕਵਾਰਡ/ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ
ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ
ਜਸਪਾਲ ਸਿੰਘ ਪੁੱਤਰ ਗੁਰਚਰਨ ਸਿੰਘ, ਸੁਖਰਾਜ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਰਤੀਆ (ਹਰਿਆਣਾ) ਅਤੇ ਮਨਪਰੀਤ
ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਚੰਦੋ ਖੁਰਦ (ਹਰਿਆਣਾ) ਨੂੰ ਮੋਟਰਸਾਈਕਲ ਹੀਰੋ ਡੀਲਕਸ ਨੰ:
ਐਚ.ਆਰ.59ਈ—3336 ਅਤ ੇ ਐਕਟਿਵਾ ਸਕ ੂਟਰੀ ਨੰ: ਐਚ.ਆਰ.23ਡੀ—4472 ਸਮੇਤ ਕਾਬ ੂ ਕਰਕੇ 25 ਬੋਤਲਾਂ ਸ਼ਰਾਬ
ਨਜਾਇਜ ਬਰਾਮਦ ਕੀਤੀ ਗਈ। ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ
ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।