ਮਾਨਸਾ, 20 ਮਈ- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਪੰਜਾਬ ਸਰਕਾਰ ਦੁਆਰਾ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਿਹਤ ਮੰਤਰੀ ਪੰਜਾਬ ਡਾ.ਵਿਜੈ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਮਾਨਸਾ ਡਾ.ਰਣਜੀਤ ਸਿੰਘ ਰਾਏ ਨੇ ਸਬ ਸੈਂਟਰ ਲਾਲਿਆਂਵਾਲੀ,ਕੋਟ ਧਰਮੂ ,ਬਲਾਕ ਸਰਦੂਲਗੜ੍ਹ ਵਿਖੇ ਜਾ ਕੇ ਪਿੰਡ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਵੀ ਕੀਤੀਆਂ,ਇਸ ਮੌਕੇ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਨਾਲ ਹੀ ਉਨ੍ਹਾਂ ਨੇ ਕੋਵਿਡ ਵੈਕਸੀਨੇਸ਼ਨ ਦੀ ਦੂਸਰੀ ਖੁਰਾਕ ਲਗਵਾਉਣ ਦੀ ਅਪੀਲ ਕੀਤੀ ਤਾਂ ਜੋ ਕਰੋਨਾ ਜਿਹੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ । ਸਟਾਫ ਦੀ ਹਾਜ਼ਰੀ ਚੈੱਕ ਕਰਨ ਉਪਰੰਤ ਕੀਤੀ ਸਟਾਫ ਨੂੰ ਹਦਾਇਤ ਕੀਤੀ ਕਿ ਡਿਸਪੈਂਸਰੀ ਵਿਚ ਆਉਣ ਵਾਲੇ ਹਰ ਮਰੀਜ਼ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣ ਅਤੇ ਹਰ ਅਧਿਕਾਰੀ ਅਤੇ ਕਰਮਚਾਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰੇ ਇਹ ਸਰਕਾਰ ਦੀਆਂ ਸਮੂਹ ਵਿਭਾਗਾਂ ਨੂੰ ਸਖਤ ਹਦਾਇਤਾਂ ਹਨ, ਜ਼ਿੰਮੇਵਾਰੀ ਨਾਲ ਨਾ ਕੰਮ ਕਰਨ ਵਾਲੇ ਅਧਿਕਾਰੀ ਕਰਮਚਾਰੀ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਡਿਸਪੈਂਸਰੀਆਂ ਦੇ ਬਾਹਰ ਬੋਰਡ ਲਗਾਉਣਾ ਮੂਵਮੈਂਟ ਰਜਿਸਟਰ ਅਤੇ ਹੋਰ ਜ਼ਰੂਰੀ ਰਿਕਾਰਡ ਠੀਕ ਰੱਖਣਾ ਯਕੀਨੀ ਬਣਾਇਆ ਜਾਵੇ’ ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਵਤਾਰ ਸਿੰਘ ਅਤੇ ਸੰਦੀਪ ਸਿੰਘ ਜੂਨੀਅਰ ਕਲਰਕ ਮੌਜੂਦ ਸਨ।