ਚੰਡੀਗੜ੍ਹ 21,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਕਾਂਗਰਸ ਛੱਡ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ।ਜਾਣਕਾਰੀ ਮੁਤਾਬਕ ਸੁਨੀਲ ਜਾਖੜ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਭਾਜਪਾ ਸੁਨੀਲ ਜਾਖੜ ਨੂੰ ਰਾਜ ਸਭਾ ਭੇਜਣ ਦੀ ਤਿਆਰੀ ਕਰ ਰਹੀ ਹੈ। ਇਸੇ ਲਈ ਇਹ ਮੀਟਿੰਗ ਹੋ ਰਹੀ ਹੈ। ਨਾਲ ਹੀ ਪੰਜਾਬ ਵਿੱਚ ਵੀ ਸੁਨੀਲ ਜਾਖੜ ਨੂੰ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਸੁਨੀਲ ਜਾਖੜ ਨੇ PM ਮੋਦੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਅੱਜ ਸ਼ਾਮ ਜਾਂ ਕੱਲ ਉਹ ਪ੍ਰਧਾਨ ਮੰਤਰੀ ਨੂੰ ਮਿਲ ਸਕਦੇ ਹਨ।ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਬਾਅਦ ਸੁਨੀਲ ਜਾਖੜ ਵਾਪਸ ਆ ਜਾਣਗੇ।ਪੰਜਾਬ ਆਪਣੇ ਕੇਡਰ ਨਾਲ ਆ ਕਿ ਮੁਲਾਕਾਤ ਕਰਨਗੇ। ਫਿਲਹਾਲ ਦਿੱਲੀ ‘ਚ ਭਾਜਪਾ ਆਗੂਆਂ ਨਾਲ ਜਾਖੜ ਦੀਆਂ ਮੀਟਿੰਗਾਂ ਜਾਰੀ ਹੈ।
ਜਾਖੜ ਹਾਲ ਹੀ ‘ਚ ਭਾਜਪਾ ‘ਚ ਸ਼ਾਮਲ ਹੋਏ ਸਨ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਇਸ ਦੌਰਾਨ ਉਨ੍ਹਾਂ ਕਾਂਗਰਸ ਹਾਈਕਮਾਂਡ ‘ਤੇ ਹਿੰਦੂ ਚਿਹਰਾ ਹੋਣ ਕਾਰਨ ਵਿਤਕਰੇ ਦਾ ਇਲਜ਼ਾਮ ਵੀ ਲਾਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਬਿਕਾ ਸੋਨੀ ‘ਤੇ ਵੀ ਕਾਂਗਰਸ ਛੱਡਣ ਦਾ ਦੋਸ਼ ਲਗਾਇਆ।ਜਾਖੜ ਸਨ ਪਾਰਟੀ ਤੋਂ ਨਾਰਾਜ਼:ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪਾਰਟੀ ਤੋਂ ਨਾਰਾਜ਼ ਹੋਏ ਸੁਨੀਲ ਜਾਖੜ ਨੇ ਕਾਂਗਰਸ ਛੱਡ ਦਿੱਤੀ ਸੀ। ਆਪਣੇ ਸਾਰੇ ਅਹੁਦਿਆਂ ਤੋਂ ਹਟਾਏ ਜਾਣ ‘ਤੇ ਸੁਨੀਲ ਜਾਖੜ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਕਿਹੜੇ ਅਹੁਦਿਆਂ ‘ਤੇ ਸਨ, ਜਿਨ੍ਹਾਂ ਤੋਂ ਉਨ੍ਹਾਂ ਨੂੰ ਹਟਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਦਾ ਦਿਲ ਤੋੜ ਦਿੱਤਾ ਹੈ।