*ਬ੍ਰੇਕਿੰਗ: ਬੋਰਵੈੱਲ ਨੇ ਲਈ ਇੱਕ ਹੋਰ ਮਾਸੂਮ ਦੀ ਜਾਨ, Rescue ਕੀਤੇ ਗਏ ਰਿਤਿਕ ਦੀ ਮੌਤ*

0
100

ਹੁਸ਼ਿਆਰਪੁਰ 21,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਦੇ ਬੋਰਵੈੱਲ ‘ਚ ਡਿੱਗਾ ਬੱਚਾ ਸੁਰੱਖਿਅਤ ਬਾਹਰ ਕੱਢਿਆ ਗਿਆ।ਭਾਰੀ ਮੁਸ਼ਕਤ ਮਗਰੋਂ ਬੱਚੇ ਨੂੰ ਬਾਹਰ ਤਾਂ ਕੱਢ ਲਿਆ ਗਿਆ ਪਰ ਉਸਦੀ ਜਾਨ ਨਹੀਂ ਬੱਚ ਸਕੀ।ਬੱਚੇ ਨੂੰ ਤੁਰੰਤ ਹਸਪਤਾਲ ਲਜਾਇਆ ਗਿਆ ਹੈ। ਇਹ ਬੱਚਾ 300 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਖੇਤਾਂ ਵਿੱਚ ਖੇਡਦੇ ਇਸ ਬੱਚੇ ਪਿੱਛੇ ਇੱਕ ਕੁੱਤਾ ਪੈ ਪਿਆ। ਕੁੱਤੇ ਤੋਂ ਬਚਣ ਲਈ ਇਹ ਛੇ ਸਾਲਾ ਬੱਚਾ ਦੌੜਦੇ ਹੋਏ ਖੇਤਾਂ ਵਿੱਚ ਬਣੇ ਬੋਰਵੈੱਲ ਦੀ ਢਾਈ ਫੁੱਟ ਉੱਚੀ ਪਾਈਪ ’ਤੇ ਚੜ੍ਹ ਗਿਆ ਤੇ ਉੱਥੋਂ ਪਾਈਪ ਵਿੱਚ ਜਾ ਡਿੱਗਾ।

ਚਸ਼ਮਦੀਦਾਂ ਮੁਤਾਬਕ ਬੋਰਵੈੱਲ ‘ਚ ਡਿੱਗੇ ਬੱਚੇ ਦਾ ਨਾਂ ਰਿਤਿਕ ਰੋਸ਼ਨ ਹੈ। ਉਹ ਇਸ 300 ਫੁੱਟ ਡੂੰਘੇ ਬੋਰਵੈੱਲ ‘ਚ 95 ਫੁੱਟ ਹੇਠਾਂ ਜਾ ਕੇ ਫਸ ਗਿਆ ਸੀ।ਰਿਤਿਕ ਦੇ ਮਾਤਾ-ਪਿਤਾ ਖੇਤਾਂ ‘ਚ ਕੰਮ ਕਰਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੋਰਚਾ ਸੰਭਾਲ ਲਿਆ। ਬੱਚੇ ਨੂੰ ਬਚਾਉਣ ਲਈ ਫੌਜ ਮੌਕੇ ‘ਤੇ ਪਹੁੰਚ ਗਈ ਹੈ।


ਲੋਕਾਂ ਨੇ ਦੱਸਿਆ ਕਿ ਜਦੋਂ ਕੁੱਤਾ ਰਿਤਿਕ ਦੇ ਪਿੱਛੇ ਕੁੱਤਾ ਪਿਆ ਤਾਂ ਉਹ ਚੀਕਦਾ ਹੋਇਆ ਬੋਰਵੈੱਲ ਵੱਲ ਭੱਜਿਆ। ਆਸ-ਪਾਸ ਦੇ ਖੇਤਾਂ ‘ਚ ਕੰਮ ਕਰ ਰਹੇ ਲੋਕਾਂ ਨੇ ਰਿਤਿਕ ਚੀਕਾਂ ਮਾਰਨ ‘ਤੇ ਉਸ ਵੱਲ ਦੇਖਿਆ। ਲੋਕਾਂ ਨੇ ਕੁੱਤੇ ਨੂੰ ਭਜਾਉਣ ਲਈ ਆਵਾਜ਼ਾਂ ਮਾਰੀਆਂ ਪਰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਹੀ ਰਿਤਿਕ ਬੋਰਵੈੱਲ ‘ਚ ਸਿਰ ਦੇ ਭਾਰ ਡਿੱਗ ਗਿਆ। ਇਹ ਦੇਖ ਕੇ ਲੋਕਾਂ ‘ਚ ਹੜਕੰਪ ਮਚ ਗਿਆ। ਤੁਰੰਤ ਆਲੇ-ਦੁਆਲੇ ਦੇ ਖੇਤਾਂ ‘ਚ ਕੰਮ ਕਰਦੇ ਲੋਕ ਤੇ ਪਿੰਡ ਵਾਸੀ ਇਕੱਠੇ ਹੋ ਗਏ।

ਇਸ ਤੋਂ ਬਾਅਦ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਹੁਸ਼ਿਆਰਪੁਰ ਦੇ ਡੀਸੀ ਸੰਦੀਪ ਹੰਸ, ਡੀਐਸਪੀ ਗੋਪਾਲ ਸਿੰਘ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲ੍ਹੇ ਦੀ ਉੜਮੁੜ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਮੌਕੇ ‘ਤੇ ਪੁੱਜੇ। ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਲੋਕਾਂ ਨਾਲ ਵੀ ਸੰਪਰਕ ਕੀਤਾ ਗਿਆ ਜੋ ਬੋਰਵੈੱਲਾਂ ਵਿੱਚ ਫਸੇ ਲੋਕਾਂ ਨੂੰ ਕੱਢਣ ਵਿੱਚ ਮਾਹਰ ਹਨ।

LEAVE A REPLY

Please enter your comment!
Please enter your name here