*ਭ੍ਰਿਸ਼ਚਟਾਚਾਰੀ ਮਾਮਲੇ ‘ਚ ਗ੍ਰਿਫ਼ਤਾਰ ‘ਆਪ’ ਦੇ ਬਰਖਾਸਤ ਮੰਤਰੀ ਵਿਜੇ ਸਿੰਗਲਾ ਦਾ ਰਿਮਾਂਡ ਖਤਮ, ਅੱਜ ਮੁੜ ਅਦਾਲਤ ‘ਚ ਪੇਸ਼ੀ*

0
35

ਮੋਹਾਲੀ 27,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ‘ਆਪ’ ਦੇ ਬਰਖਾਸਤ ਮੰਤਰੀ ਡਾ. ਵਿਜੇ ਸਿੰਗਲਾ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ ਜਿਸ ਤੋਂ ਬਾਅਦ ਅੱਜ ਉਹਨਾਂ ਨੂੰ ਮੁੜ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਹੋਰ ਪੁੱਛਗਿੱਛ ਲਈ ਪੁਲਿਸ ਵੱਲੋਂ ਹੋਰ ਰਿਮਾਂਡ ਦੀ ਮੰਗ ਕੀਤੀ ਜਾਵੇਗੀ। 

 ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਵਿਜੇ ਸਿੰਗਲਾ ਤੇ ਉਨ੍ਹਾਂ os OSD ਪ੍ਰਦੀਪ ਨੂੰ 27 ਮਈ ਤਕ ਰਿਮਾਂਡ ‘ਤੇ ਭੇਜਿਆ ਗਿਆ ਹੈ। ਵਿਜੇ ਸਿੰਗਲਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਸਮੇਂ ਕਿਹਾ ਸੀ ਕਿ ਇਹ ਸਾਜ਼ਿਸ਼ ਹੈ ਪਾਰਟੀ ਨੂੰ ਬਦਨਾਮ ਕਰਨ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੋਣਾਂ ਜਿੱਤਣ ਮਗਰੋਂ ਮਾਨ ਸਰਕਾਰ ਲਗਾਤਾਰ ਵੱਡੇ ਐਕਸ਼ਨ ਕਰ ਰਹੀ ਹੈ। ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੇ ਹੀ ਭ੍ਰਿਸ਼ਟ ਮੰਤਰੀ ਨੂੰ ਕੈਬਨਿਟ ‘ਚ ਬਰਖਾਸਤ ਕਰ ਦਿੱਤਾ ਹੈ। ਇਸ ਫੈਸਲੇ ਦੀ ਹਰ ਪਾਸੇ ਤਾਰੀਫ ਕੀਤੀ ਜਾ ਰਹੀ ਹੈ।

ਜਾਣੋ ਕੀ ਹੈ ਮਾਮਲਾ

58 ਕਰੋੜ ਦੇ ਕੰਮ ਦੇ ਮਾਮਲੇ ‘ਚੋਂ ਵਿਜੇ ਸਿੰਗਲਾ ਤੇ ਓਐਸਡੀ ਨੇ ਵੀ 1 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ।  ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ।ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਪੰਜਾਬ ‘ਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ। ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ ‘ਤੇ ਸਖ਼ਤ ਐਕਸ਼ਨ ਲਿਆ ਹੈ।ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।

LEAVE A REPLY

Please enter your comment!
Please enter your name here