*50 ਕਿਲੋਮੀਟਰ ਸਾਇਕਲ ਚਲਾ ਕੇ ਬੱਚਿਆਂ ਨੂੰ ਕੀਤਾ ਸਾਇਕਲਿੰਗ ਲਈ ਪ੍ਰੇਰਿਤ*

0
123

ਮਾਨਸਾ, 07 ਜੂਨ-  (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਅਨਿਲ ਸੇਠੀ ਦੀ ਅਗਵਾਈ ਹੇਠ ਮਾਨਸਾ ਤੋਂ ਜੋਗਾ ਅਤੇ ਵਾਪਸ ਮਾਨਸਾ ਤੱਕ ਪੰਜਾਹ ਕਿਲੋਮੀਟਰ ਸਾਇਕਲ ਚਲਾ ਕੇ ਲੋਕਾਂ ਨੂੰ ਸਾਇਕਲਿੰਗ ਲਈ ਪ੍ਰੇਰਿਤ ਕੀਤਾ।ਇਹ ਜਾਣਕਾਰੀ ਦਿੰਦਿਆਂ ਗਰੁੱਪ ਦੇ ਮੈਂਬਰ ਸੰਜੀਵ ਪਿੰਕਾ ਨੇ ਦੱਸਿਆ ਕਿ ਅੱਜ ਵਿਦਿਆ ਭਾਰਤੀ ਸਕੂਲ ਜੋਗਾ ਦੇ ਵਿਦਿਆਰਥੀਆਂ ਵੱਲੋਂ ਪੌਦੇ ਲਗਾਉਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ ਇਸ ਲਈ ਇਹਨਾਂ ਬੱਚਿਆਂ ਨੂੰ ਸਾਇਕਲਿੰਗ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਇਹ ਰਾਈਡ ਕੀਤੀ ਗਈ ਉਨ੍ਹਾਂ ਕਿਹਾ ਕਿ ਸਾਇਕਲਿੰਗ ਇੱਕ ਲਾਹੇਵੰਦ ਕਸਰਤ ਹੈ ਇਸ ਨਾਲ ਬਲੱਡ ਪ੍ਰੈਸ਼ਰ ਸ਼ੂਗਰ ਵਰਗੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮੁੱਖ ਜੱਜ ਜ਼ਿਲਾ ਲੋਕ ਅਦਾਲਤ ਮਾਨਸਾ ਸਰਦਾਰ ਰਾਜਪਾਲ ਸਿੰਘ ਤੇਜੀ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਵਿੱਚ ਸਾਇਕਲ ਦਾ ਵੱਡਾ ਰੋਲ ਹੈ ਸਾਇਕਲਿੰਗ ਨਾਲ ਕਿਸੇ ਕਿਸਮ ਦਾ ਧੂੰਆਂ ਨਹੀਂ ਹੁੰਦਾ ਜਿਸ ਨਾਲ ਵਾਤਾਵਰਣ ਸਾਫ ਰਹਿੰਦਾ ਹੈ ਅਤੇ ਮਨੁੱਖੀ ਕਸਰਤ ਲਈ ਵੱਖਰੇ ਸਮੇਂ ਦੀ ਜ਼ਰੂਰਤ ਨਹੀਂ ਪੈਂਦੀ ਸਾਇਕਲ ਤੇ ਰੋਜ਼ਮਰਾ ਦੇ ਕੰਮ ਕਰਨ ਨਾਲ ਕਸਰਤ ਅਪਣੇ ਆਪ ਹੋ ਜਾਂਦੀ ਹੈ ਇਸ ਲਈ ਸਾਇਕਲ ਦੀ ਵਰਤੋਂ ਕਰਨੀ ਚਾਹੀਦੀ ਹੈ।ਸਕੂਲ ਮੁਖੀ ਰਣਜੀਤ ਸਿੰਘ ਨੇ ਸਾਇਕਲ ਗਰੁੱਪ ਦੇ ਮੈਂਬਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਮੇਨੇਜਮੈਂਟ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ,ਵਾਤਾਵਰਣ ਪ੍ਰੇਮੀ ਬਲਵੀਰ ਅਗਰੋਈਆ, ਸੇਠੀ ਸਿੰਘ ਰਿਟਾਇਰਡ ਏ.ਆਰ, ਪਰਮੋਦ ਗੋਸਵਾਮੀ, ਅਨਿਲ ਸੇਠੀ ਸਮੇਤ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here