*ਪੀਐਮ ਮੋਦੀ ਨੇ ਬਾਦਲ ਦੇ ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ, ਸੁਖਬੀਰ ਬਾਦਲ ਨੇ ਸ਼ੁਕਰੀਆ ਕਰਦਿਆਂ ਦਿੱਤਾ ਇਹ ਜਵਾਬ*

0
72

ਚੰਡੀਗੜ੍ਹ 12,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼):: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹਨ। ਉਸ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 95 ਸਾਲਾ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।

ਇਹ ਪਤਾ ਲੱਗਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਇਸ ਦੇ ਜਵਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੀਐਮ ਮੋਦੀ ਦਾ ਸ਼ੁਕਰੀਆਂ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇੱਕ ਟਵੀਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ। ਪੀਐਮ ਮੋਦੀ ਨੇ ਟਵੀਟ ਕੀਤਾ ਤੇ ਲਿਖਿਆ, ‘ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੀ ਚੰਗੀ ਸਿਹਤ ਤੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।’

ਐਤਵਾਰ ਨੂੰ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਟਵੀਟ ਵਿੱਚ ਦੱਸਿਆ ਗਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿਸ ਵਿੱਚ ਉਸ ਦੀ ਹਾਲਤ ਨਾਰਮਲ ਦੱਸੀ ਗਈ ਹੈ।

LEAVE A REPLY

Please enter your comment!
Please enter your name here