*ਮੁੱਖ ਮੰਤਰੀ ਨੇ ਸਿਮਰਨਜੀਤ ਮਾਨ ’ਤੇ ਕੀਤੀ ਟਿੱਪਣੀ, ‘ਅਸੀਂ ਪਿਆਰ ਦੀ ਗੱਲ ਕਰਦੇ ਹਾਂ, ਉਹ ਤਲਵਾਰ ਦੀ: ਭਗਵੰਤ ਮਾਨ*

0
77

ਬਰਨਾਲਾ16,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) ਜੇ ਸੰਸਦ ਮੈਂਬਰ ਬਣਨ ਨਾਲ ਬੰਦੀ ਸਿੱਖ ਰਿਹਾਅ ਹੁੰਦੇ ਨੇ ਤਾਂ ਬੀਬਾ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਅੱਜ ਤੱਕ ਕੀ ਰਹੇ ਸਨ, ਜਦੋਂ ਕਿ ਇਹ ਦੋਵੇਂ ਪਤੀ- ਪਤਨੀ ਸੰਸਦ ਮੈਂਬਰ ਹਨ? ਇਨ੍ਹਾਂ ਨੇ ਐਨੇ ਸਾਲਾਂ ਤੋਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ ਛੁਡਾਇਆ? ਸੁਖਬੀਰ ਬਾਦਲ ਦੱਸੇ ਕਿ ਬੰਦੀ ਸਿੰਘਾਂ ਨੂੰ ਛੁਡਾਉਣ ਦਾ ਮਾਮਲਾ ਸੰਸਦ ਦੇ ਕਿਸ ਨਿਯਮ ’ਚ ਲਿਖਿਆ ਹੋਇਆ ਹੈ।

ਇਹ ਸਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛੇ ਹਨ। ਮਾਨ ਨੇ ਕਿਹਾ ਕਿ ਅਸਲ ’ਚ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਘਰ ਦਾ ਮੁੰਡਾ ਪੰਜਾਬ ਦਾ ਮੁੱਖ ਮੰਤਰੀ ਕਿਵੇਂ ਬਣ ਗਿਆ। 


ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਆਏ ਸਨ। ਪ੍ਰਚਾਰ ਦੌਰਾਨ ਮਾਨ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡਾਂ ਸ਼ਹਿਣਾ, ਪੱਖੋਂ ਕੈਂਚੀਆਂ, ਭਦੌੜ, ਉਗੋਕੇ, ਢਿੱਲਵਾਂ, ਤਪਾ, ਤਾਜੋਕੇ, ਪੱਖੋਂ ਕਲਾਂ, ਰੁੜੇਕੇ ਕਲਾਂ, ਧੌਲਾ ਅਤੇ ਬਰਨਾਲਾ ਹਲਕੇ ਦੇ ਪਿੰਡਾਂ ਹੰਡਿਆਇਆ, ਬਰਨਾਲਾ ਸ਼ਹਿਰ, ਕਚਿਹਰੀ ਚੌਂਕ, ਸੰਧੂ ਪੱਤੀ, ਸੰਘੇੜਾ, ਕਰਮਗੜ੍ਹ, ਨੰਗਲ, ਝਲੂਰ, ਸੇਖਾ, ਫਰਵਾਹੀ, ਰਾਜਗੜ੍ਹ, ਉਪਲੀ ਅਤੇ ਕੱਟੂ ਵਿੱਚ ‘ਰੋਡ ਸ਼ੋਅ’ ਕੀਤਾ ਅਤੇ ਲੋਕਾਂ ਨੂੰ ‘ਝਾੜੂ’ ਦੇ ਨਿਸ਼ਾਨ ’ਤੇ ਮੋਹਰਾਂ ਲਾ ਕੇ ਗੁਰਮੇਲ ਸਿੰਘ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। 


ਮੁੱਖ ਮੰਤਰੀ ਮਾਨ ਨੇ ਵਿਰੋਧੀ ਪਾਰਟੀਆਂ ਵੱਲੋਂ ‘ਆਪ’ ਸਰਕਾਰ ਦੀ ਕੀਤੀ ਜਾਂਦੀ ਅਲੋਚਨਾ ਦਾ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਦੀ ਜੜ੍ਹ ’ਤੇ ਹਮਲਾ ਕਰ ਰਹੇ ਹਾਂ। ਇਸ ਲਈ ਸਾਰੀਆਂ ਵਿਰੋਧੀ ਪਾਰਟੀਆਂ ਸਾਡਾ ਵਿਰੋਧ ਕਰ ਰਹੀਆਂ ਹਨ। ਭ੍ਰਿਸ਼ਟਾਚਾਰ ਅਤੇ ਮਾਫੀਆ ਖਿਲਾਫ਼ ਸਰਕਾਰ ਦੀ ਕਾਰਵਾਈ ਤੋਂ ਵਿਰੋਧੀ ਆਗੂ ਘਬਰਾ ਗਏ ਹਨ ਅਤੇ ਉਨ੍ਹਾਂ ਨੂੰ ਜੇਲ ਜਾਣ ਦਾ ਡਰ ਲੱਗ ਰਿਹਾ ਹੈ।

ਮੁੱਖ ਮੰਤਰੀ ਨੇ ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਦੀ ਅਲੋਚਨਾ ਕਰਦਿਆਂ ਕਿਹਾ ਕਿ, ‘‘ਅਸੀਂ ਪਿਆਰ ਦੀ ਗੱਲ ਕਰਦੇ ਹਾਂ। ਪੰਜਾਬ ਦੀ ਅਮਨ- ਸ਼ਾਂਤੀ ਅਤੇ ਭਾਈਚਾਰੇ ਦੀ ਗੱਲ ਕਰਦੇ ਹਾਂ। ਪੰਜਾਬ ਦਾ ਪਾਣੀ ਅਤੇ ਕਿਸਾਨੀ ਬਚਾਉਣ ਦੀ ਗੱਲ ਕਰਦੇ ਹਾਂ। ਨੌਜਵਾਨਾਂ ਲਈ ਰੋਜ਼ਗਾਰ ਦੀ ਗੱਲ ਕਰਦੇ ਹਾਂ, ਜਦੋਂ ਉਹ (ਸਿਮਰਨਜਤੀ ਮਾਨ) ਗੋਲੀ, ਬੰਦੂਕ ਅਤੇ ਤਲਵਾਰ ਦੀਆਂ ਗੱਲਾਂ ਕਰਦੇ ਹਨ। ਬੰਦੂਕ ਅਤੇ ਤਲਵਾਰ ਨਾਲ ਕਿਸੇ ਵੀ ਸਮਾਜ ਦਾ ਭਲਾ ਨਹੀਂ ਹੁੰਦਾ। ਸਮਾਜ ਦਾ ਭਲਾ ਹੁੰਦਾ ਹੈ ਸਹੀ ਸੋਚ ਅਤੇ ਸਹੀ ਯਤਨਾਂ ਨਾਲ। 

LEAVE A REPLY

Please enter your comment!
Please enter your name here