19, 20 ਅਤੇ 21 ਜੂਨ ਨੂੰ ਮਾਈਗ੍ਰੇਟਰੀ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ-ਡਿਪਟੀ ਕਮਿਸ਼ਨਰ

0
9

ਮਾਨਸਾ, 17 ਜੂਨ (ਸਾਰਾ ਯਹਾਂ/ਬੀਰਬਲ ਧਾਲੀਵਾਲ ): 0 ਤੋਂ 5 ਸਾਲ ਤੱਕ ਦੇ ਪ੍ਰਵਾਸੀ ਬੱਚਿਆਂ ਨੂੰ ਪਿਲਾਈਆਂ ਜਾਣ ਵਾਲੀਆਂ ਪੋਲੀਓ ਰੋਕੂ ਬੰੂਦਾਂ ਨੂੰ ਲੈ ਕੇ ਕੌਮੀ ਟੀਕਾਕਰਨ ਦਿਵਸ ਨੂੰ ਸਮਰਪਿਤ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।
ਿਿਡਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 19, 20 ਅਤੇ 21 ਜੂਨ ਨੂੰ ਮਾਈਗਰੇਟਰੀ ਵਸੋਂ ਵਾਲੇ ਇਲਾਕਿਆਂ ਵਿੱਚ ਝੁੱਗੀ ਝੌਂਪੜੀਆਂ, ਸ਼ੈਲਰਾਂ, ਫੈਕਟਰੀਆਂ, ਭੱਠਿਆਂ ਅਤੇ ਉਸਾਰੀ ਅਧੀਨ ਇਮਾਰਤਾਂ ਵਾਲੀਆਂ ਥਾਵਾਂ ’ਤੇ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਉਨਾਂ ਕਿਹਾ ਕਿ ਇਨਾਂ ਇਲਾਕਿਆਂ ਵਿੱਚ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਵਿਚ ਮਿਲਾਵਟਖੋਰੀ ਅਤੇ ਗੈਰ ਮਿਆਰੀ ਪਦਾਰਥ ਵੇਚਣ ਵਾਲਿਆਂ ’ਤੇ ਸਿਕੰਜਾ ਕਸਿਆ ਜਾਵੇ ਅਤੇ ਅਜਿਹੇ ਦੁਕਾਨਦਾਰਾਂ ਦੇ ਖਾਦ ਪਦਾਰਥਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾਣ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।
ਉਨਾਂ ਜ਼ਿਲਾ ਟੀ.ਬੀ. ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਕਿ ਟੀ.ਬੀ. ਦੇ ਮਰੀਜਾਂ ਲਈ ਕਮਿਊਨਿਟੀ ਸਪੋਟ ਪ੍ਰੋਗਰਾਮ ਤਹਿਤ ਮਰੀਜ਼ਾਂ ਨੂੰ ਖ਼ੁਰਾਕ, ਵਿੱਤੀ ਸਹਾਇਤਾ, ਟੈਸਟਾਂ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਸਲੱਮ ਇਲਾਕਿਆਂ ਵਿਚ ਕੈਂਪ ਲਗਾ ਕੇ ਟੀ.ਬੀ.ਦੇ ਮਰੀਜ਼ਾਂ ਦੀ ਜਲਦ ਤੋਂ ਜਲਦ ਸ਼ਨਾਖਤ ਕੀਤੀ ਜਾਵੇ। ਉਨਾਂ ਨਾਲ ਹੀ ਕੋਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ।
ਇਸ ਮੌਕੇ ਸਿਵਲ ਸਰਜਨ ਮਾਨਸਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਵਿੱਚ ਪਿਛਲੇ ਦਸ ਸਾਲਾਂ ਤੋਂ ਪੋਲਿਓ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ, ਪ੍ਰੰਤੂ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਦਾ ਪਸਾਰ ਅਜੇ ਵੀ ਜਾਰੀ ਹੈ। ਉਨਾਂ ਦੱਸਿਆ ਕਿ ਜ਼ਿਲਾ ਮਾਨਸਾ ਵਿਖੇ 0 ਤੋਂ 5 ਸਾਲ ਤੱਕ ਦੇ ਪ੍ਰਵਾਸੀ ਬੱਚਿਆਂ ਦੀ ਗਿਣਤੀ ਕਰੀਬ 3825 ਹੈ, ਜਿਨਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤਿੰਨ ਦਿਨਾਂ ਵਿੱਚ ਪੋਲਿਓ ਬੂੰਦਾ ਪਿਲਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਇਸ ਕੰਮ ਲਈ ਕੁੱਲ 24 ਟੀਮਾਂ ਅਤੇ 6 ਸੁਪਰਵਾਈਜਰ ਲਗਾਏ ਗਏ ਹਨ।


ਇਸ ਮੌਕੇ ਐਸ.ਪੀ. ਰਾਕੇਸ਼ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਜ਼ਿਲਾ ਟੀਕਾਕਰਨ ਅਫਸਰ ਡਾ. ਰਣਜੀਤ ਸਿੰਘ ਰਾਏ ਤੋਂ ਇਲਾਵਾ ਸਮੂਹ ਸ਼ੀਨੀਅਰ ਮੈਡੀਕਲ ਅਫਸਰ, ਜ਼ਿਲਾ ਪ੍ਰੋਗਰਾਮ ਅਫਸਰ, ਜਿਲਾ ਮਾਸ ਮੀਡੀਆ ਅਫਸਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।    

LEAVE A REPLY

Please enter your comment!
Please enter your name here