*ਪੰਜਾਬ ਸਰਕਾਰ ਵੱਲੋਂ ਸੰਗਰੂਰ ਸੰਸਦੀ ਹਲਕੇ ਦੇ ਵੋਟਰਾਂ ਲਈ 23 ਜੂਨ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ*

0
24

ਚੰਡੀਗੜ੍ਹ, 20 ਜੂਨ   (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਸਰਕਾਰ ਵੱਲੋਂ ਸੰਗਰੂਰ ਸੰਸਦੀ ਹਲਕੇ ਦੀ ਚੋਣ ਲਈ ਸੰਸਦੀ ਹਲਕੇ ਦੇ ਵੋਟਰਾਂ ਲਈ 23 ਜੂਨ ਦਿਨ ਵੀਰਵਾਰ ਨੂੰ ਤਨਖਾਹ ਸਮੇਤ (ਪੇਡ਼) ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਸੰਗਰੂਰ ਸੰਸਦੀ ਚੋਣ ਖੇਤਰ ਵਿਖੇ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਸੂਬੇ ਵਿੱਚ ਸਥਿਤ ਉਦਯੋਗਿਕ ਅਦਾਰੇ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ਜਿਨ੍ਹਾਂ ਵਿੱਚ ਜ਼ਿਲਾ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਵੋਟਰ ਕੰਮ ਕਰਦੇ ਹਨ, ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਿਚਤ ਕਰਨ ਲਈ ਮਿਤੀ 23 ਜੂਨ 2022 ਦਿਨ ਵੀਰਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਉਦਯੋਗਿਕ ਅਦਾਰਿਆਂ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ਜਿੱਥੇ ਵੀਰਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫ਼ਤਾਵਾਰੀ ਛੁੱਟੀ ਐਲਾਨੀ ਜਾਂਦੀ ਹੈ।

LEAVE A REPLY

Please enter your comment!
Please enter your name here