ਮਾਨਸਾ, 21—06—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰ ੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸਿ਼ਆਂ ਦੀ ਵੱਧ ਤੋਂ
ਵੱਧ ਬਰਾਮਦਗੀ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਭੀਖੀ ਦੀ ਪੁਲਿਸ ਪਾਰਟੀ
ਵੱਲੋਂ ਕਿਰਨਜੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਭੀਖੀ ਨੂੰ ਕਾਬ ੂ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਅਤ ੇ
180 ਲੀਟਰ ਲਾਹਣ ਬਰਾਮਦ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਅਤ ੇ ਆਬਕਾਰੀ
ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਭੀਖੀ ਦੇ
ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਾਜੂ ਕੌਰ ਪਤਨੀ ਬੰਸਾ ਸਿੰਘ ਵਾਸੀ ਭੀਖੀ ਨੂੰ ਕਾਬ ੂ ਕਰਕੇ ਉਸ ਪਾਸੋਂ 3
ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੇ ਸ:ਥ: ਮੇਲਾ ਸਿੰਘ ਸਮੇਤ ਪੁਲਿਸ
ਪਾਰਟੀ ਵੱਲੋਂ ਦਲਜੀਤ ਸਿੰਘ ਉਰਫ ਕਾਲਾ ਪੁੱਤਰ ਆਤਮਾ ਸਿੰਘ ਵਾਸੀ ਸਤੀਕੇ ਨੂੰ ਕਾਬ ੂ ਕਰਕੇ ਉਸ ਪਾਸੋਂ 21⁄2 ਗ੍ਰਾਮ
ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ
ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ/ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ
ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਰਦੂਲਗੜ ਦੇ ਹੌਲਦਾਰ ਗੁਰਪ੍ਰੀਤ
ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਫੌਜਾ ਸਿੰਘ ਉਰਫ ਬਿੱਟੂ ਪੁੱਤਰ ਬਿਸ਼ਨ ਸਿੰਘ ਅਤ ੇ ਲਵਪ੍ਰੀਤ ਸਿੰਘ ਉਰਫ ਲੱਭੂ ਪੁੱਤਰ
ਸੁਖਵਿੰਦਰ ਸਿੰਘ ਵਾਸੀਅਨ ਝੰਡਾ ਕਲਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 1 ਚਾਲੂ ਭੱਠੀ, 40 ਲੀਟਰ ਲਾਹਣ ਅਤ ੇ 12 ਬੋਤਲਾਂ
ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਨਿਰਮਲ ਸਿੰਘ ਪੁੱਤਰ ਮਹਿੰਦਰ ਸਿੰਘ
ਵਾਸੀ ਅੱਕਾਂਵਾਲੀ ਨੂੰ ਕਾਬੂ ਕਰਕੇ ਉਸ ਪਾਸੋਂ 30 ਲੀਟਰ ਲਾਹਣ ਬਰਾਮਦ ਕੀਤੀ ਗਈ। ਐਕਸਾਈਜ ਸਟਾਫ ਮਾਨਸਾ ਦੇ
ਹੌਲਦਾਰ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਲਵੀਰ ਸਿੰਘ ਪੁੱਤਰ ਮੋਹਰ ਸਿੰਘ ਵਾਸੀ ਰਮਦਿੱਤੇਵਾਲਾ ਨੂੰ ਕਾਬੂ
ਕਰਕੇ ਉਸ ਪਾਸੋਂ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਦਰ ਮਾਨਸਾ
ਦੇ ਸ:ਥ: ਤਰਸੇਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਦਰਸ਼ਨ ਸਿੰਘ ਉਰਫ ਦਰਸ਼ੀ ਪੁੱਤਰ ਬਿੱਲੂ
ਸਿੰਘ ਵਾਸੀ ਉਡਤ ਭਗਤ ਰਾਮ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ ਕਰਕੇ 15 ਲੀਟਰ ਲਾਹਣ
ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਐਸ.ਐਸ.ਪੀ.
ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ
ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।