ਮਾਨਸਾ (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਨਸਿ਼ਆਂ ਦੀ ਰੋਕਥਾਮ ਸਬੰਧੀ ਵਿਸੇਸ਼ ਮੁਹਿੰਮ
ਚਲਾ ਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਵਿਰੁੱਧ
ਵੱਡੀ ਕਾਰਵਾਈ ਕਰਦੇ ਹੋਏ ਐਕਸਾਈਜ ਸਟਾਫ ਮਾਨਸਾ ਦੇ ਸ:ਥ: ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ
ਰਾਜਵਿੰਦਰ ਸਿੰਘ ਉਰਫ ਸਾਮੂ ਪੁੱਤਰ ਰਾਜ ਸਿੰਘ ਵਾਸੀ ਬੁਢਲਾਡਾ ਅਤ ੇ ਕ੍ਰਿਸ਼ਨ ਸਿੰਘ ਉਰਫ ਗ੍ਰੇਟ ਪੁੱਤਰ ਦਰਸ਼ਨ ਸਿੰਘ
ਵਾਸੀ ਬੀਰੋਕੇ ਕਲਾਂ ਨੂੰ ਹੌਡਾ ਸਿਟੀ ਕਾਰ ਨੰਬਰ ਡੀ.ਐਲ.4ਸੀ.ਏ.ਬੀ—7295 ਸਮੇਤ ਕਾਬ ੂ ਕਰਕੇ ਮੁਲਜਿਮਾਂ ਪਾਸੋਂ 240
ਬੋਤਲਾਂ (20 ਡੱਬੇ) ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ, ਜਿਹਨਾਂ ਦੇ ਵਿਰੁੱਧ ਥਾਣਾ
ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਕਾਰ ਨੂੰ ਕਬਜਾ ਪੁਲਿਸ ਵਿੱਚ
ਲਿਆ ਗਿਆ ਹੈ।
ਇਸੇ ਤਰਾ ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਗਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਲਾਲ ਸਿੰਘ
ਉਰਫ ਲਾਲੀ ਪੁੱਤਰ ਮਲਕੀਤ ਸਿੰਘ ਵਾਸੀ ਬੁਢਲਾਡਾ ਨੂੰ ਕਾਬ ੂ ਕਰਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ
(ਹਰਿਆਣਾ) ਬਰਾਮਦ ਕੀਤੀ ਗਈ। ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ
ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।