ਮਾਨਸਾ, 30 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕਰਦਿਆਂ ਰਿਕਵਰੀ ਅਤੇ ਵਸੂਲੀ ਕੇਸਾਂ ਅੰਦਰ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਿਸ਼ਾਨਦੇਹੀ, ਗਿਰਦਾਵਾਰੀਆਂ ਦੀਆਂ ਪੜ੍ਹਤਾਲ ਅਤੇ ਇੰਤਕਾਲਾਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਜਾਂ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਪਿਛਲੇ 2 ਸਾਲ ਤੋਂ ਲੰਬਿਤ ਪਏ ਵੱਖ-ਵੱਖ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਸ੍ਰੀ ਜਸਪ੍ਰੀਤ ਸਿੰਘ ਨੇ ਸਾਂਝ ਕੇਂਦਰ ਤੋਂ ਆਏ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹਰੇਕ ਦਰਖਾਸਤ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਰਿਕਵਰੀ ਅਤੇ ਵਸੂਲੀ ਕੇਸਾਂ ਦਾ 15 ਦਿਨਾਂ ਬਾਅਦ ਰੀਵਿਊ ਕੀਤਾ ਜਾਵੇ। ਉਨ੍ਹਾਂ ਕਾਰਜ ਸਾਧਕ ਅਫਸ਼ਰਾਂ, ਡਰੇਨਜ਼ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਨੂੰ ਧਿਆਨ ’ਚ ਰੱਖਦਿਆਂ ਨਹਿਰਾਂ, ਸੂਇਆਂ, ਸੀਵਰੇਜ਼ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾਂ ਨੂੰ ਵਿਸੇਸ ਤਵੱਜੋਂ ਦਿੱਤੀ ਜਾਵੇ, ਤਾਂ ਜੋ ਸ਼Çਹਿਰ ਵਾਸੀਆਂ ਨੂੰ ਬਰਸਾਤ ਦੌਰਾਨ ਕੋਈ ਔਕੜ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਕਾਸ ਕਾਰਜ਼ਾਂ ਲਈ ਐਮ.ਪੀ.ਲੈਂਡ ਦੇ ਕੰਮਾਂ ਨੂੰ ਸਮੇਂ ਨਾਲ ਕਰਵਾ ਕੇ ਵਰਤੋਂ ਸਰਟੀਫਿਕੇਟ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਨੂੰ ਲੈ ਕੇ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਵਾਂਝਾਂ ਨਾ ਰਹੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਰੇਕ ਸੁੱਕਰਵਾਰ ਜ਼ਿਲ੍ਹਾ ਸਿੱਖਿਆ ਅਫਸ਼ਰ ਸੈਕੰਡਰੀ ਅਤੇ ਪ੍ਰਾਇਮਰੀ ਨਾਲ ਤਾਲਮੇਲ ਕਰਕੇ ਵੈਕਸੀਨੇਸ਼ਨ ਕੈਂਪ ਲਗਾਉਣ ਦੇ ਆਦੇਸ਼ ਜਾਰੀ ਕੀਤੇ, ਤਾਂ ਜੋ ਸਕੂਲੀ ਸਾਰੇ ਸਕੂਲੀ ਬੱਚਿਆ ਨੂੰ ਕੋਵਿਡ ਮਹਾਂਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਮਲੇਰੀਆਂ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਬਾਰੇ ਸਲੱਮ ਬਸਤੀਆਂ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਪਲਾਸਟਿਕ ਦੇ ਲਿਫ਼ਾਫ਼ੇ ਵੇਚਣ ਵਾਲਿਆਂ ’ਤੇ ਨਕੇਲ ਕਸੀ ਜਾਵੇ ਅਤੇ ਚੈਕਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਸੜਕੀ ਦੁਰਘਟਨਾਵਾਂ ਤੋਂ ਬਚਾਅ ਲਈ ਆਵਾਰਾ ਪਸ਼ੂਆਂ ਦੇ ਗਲਾਂ ਵਿੱਚ ਰਿਫਲੈਕਰਜ਼ ਪਾਏ ਜਾਣ ਤਾਂ ਜੋ ਰਾਤ ਸਮੇਂ ਵਾਹਨ ਚਾਲਕ ਨੂੰ ਦੂਰ ਤੋਂ ਹੀ ਇਨ੍ਹਾਂ ਦਾ ਪਤਾ ਲੱਗ ਸਕੇ। ਉਨ੍ਹਾਂ ਸੇਫ਼ ਸਕੂਲ ਵਾਹਨ ਸਕੀਮ ਤਹਿਤ ਓਵਰਲੋਡ ਸਕੂਲੀ ਬੱਸਾਂ ਦੇ ਚਲਾਨ ਕੱਟਣ ਲਈ ਕਿਹਾ ਅਤੇ ਹਦਾਇਤ ਕੀਤੀ ਕਿ ਸਕੂਲੀ ਬੱਸਾਂ ਦੀ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀ ਟੀ.ਬੈਨਿਥ, ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਮਾਨਸਾ ਪੂਨਮ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਨਵਨੀਤ ਜੋਸ਼ੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।