ਮੋਹਾਲੀ 05 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ): : ਪੰਜਾਬ ਸਰਕਾਰ ਵਿੱਚ ਕੈਬਿਨਟ ਮੰਤਰੀ ਬਣਨ ਮਗਰੋਂ ਅਨਮੋਲ ਗਗਨ ਮਾਨ ਕੈਬਿਨਟ ਮੰਤਰੀ, ਪੰਜਾਬ ਸਰਕਾਰ ਵੱਲੋਂ ਅੱਜ ਜ਼ਿਲ੍ਹਾ ਪਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ ,ਜਿਸ ਦੌਰਾਨ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ।
ਅਨਮੋਲ ਗਗਨ ਮਾਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਇੰਨਵੈਸਟਮੈਂਟ ਪ੍ਰਮੋਸ਼ਨ, ਲੇਬਰ, ਸ਼ਿਕਾਇਤਾਂ ਦਾ ਨਿਵਾਰਣ ਵਿਭਾਗਾਂ ਦੇ ਮੰਤਰੀ ਵਲੋਂ ਅੱਜ ਉਚੇਚੇ ਤੌਰ ਤੇ ਕੈਬਿਨਟ ਮੰਤਰੀ ਬਣਨ ਪਿੱਛੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਅਧਿਕਾਰੀਆਂ ਨਾਲ ਗੈਰ ਰਸਮੀ ਗੱਲਬਾਤ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਜਾਣਕਾਰੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਸੀਨੀਅਰ ਪੁਲਿਸ ਕਪਤਾਨ ਸ੍ਰੀ ਵਿਵੇਕ ਸ਼ੀਲ ਸੋਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ. ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ. ਮੋਹਾਲੀ ਸ੍ਰੀ ਹਰਬੰਸ ਸਿੰਘ , ਸਹਾਇਕ ਕਮਿਸ਼ਨਰ ਤਰਸੇਮ ਚੰਦ ਸਮੇਤ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦੇ ਵਿਸਥਾਰ ਵਿੱਚ ਇੱਕ ਵਾਰ ਫਿਰ ਵਿਧਾਨ ਸਭਾ ਹਲਕਾ ਖਰੜ ਦੀ ਕਿਸਮਤ ਚਮਕ ਗਈ ਹੈ। ਹਲਕੇ ਤੋਂ ਪਹਿਲੀ ਵਾਰ ਚੋਣ ਜਿੱਤ ਕੇ ਵਿਧਾਨ ਸਭਾ ਪਹੁੰਚੀ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਨੂੰ ਮੰਤਰੀ ਬਣਾਇਆ ਗਿਆ। ਉਨ੍ਹਾਂ ਨੇ ਸੋਮਵਾਰ ਸ਼ਾਮ ਨੂੰ ਮੰਤਰੀ ਵਜੋਂ ਸਹੁੰ ਚੁੱਕੀ। ਪੂਰੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਖਰੜ ਵਿਧਾਨ ਸਭਾ ਹਲਕਾ ਮੁਹਾਲੀ ਜ਼ਿਲ੍ਹੇ ਦਾ ਇੱਕ ਹਿੱਸਾ ਹੈ। ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।