*ਮੈਡੀਕਲ ਕਾਲਜ ਪਟਿਆਲਾ ਅਤੇ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ*

0
81

ਚੰਡੀਗੜ੍ਹ, 11 ਜੁਲਾਈ  (ਸਾਰਾ ਯਹਾਂ/ ਮੁੱਖ ਸੰਪਾਦਕ ) : ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਡਾਕਟਰੀ ਸਿੱਖਿਆ ਅਤੇ  ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦੀ ਦਿਸ਼ਾ ਵਿਚ ਤੇਜੀ ਨਾਲ ਕੰਮ ਕਰ ਰਹੀ ਹੈ।

ਅੱਜ ਇਥੇ ਡਾਕਟਰੀ ਸਿੱਖਿਆ ਖੋਜ਼ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 

 ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ ਦਿੱਤੇ ਹਨ।

ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ  ਮੈਡੀਕਲ ਕਾਲਜ ਹੁਸ਼ਿਆਰਪੁਰ, ਕਪੂਰਥਲਾ ਅਤੇ ਸੰਗਰੂਰ ਅਗਾਮੀ ਵਿਦਿਅਕ ਵਰ੍ਹੇ  ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਮੈਡੀਕਲ ਕਾਲਜ ਦੇ ਹਸਪਤਾਲਾਂ ਦੇ ਕੰਮਕਾਜ ਵਿਚ ਹੋਰ ਸੁਧਾਰ ਲਿਆਉਣ ਦੇ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖ਼ੁਆਰੀਆਂ ਨਾ ਹੋਣ ਦਿੱਤੀ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿਚ ਇਲਾਜ ਅਧੀਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਜਲਦ ਮੁਹਈਆ ਕਰਵਾ ਦਿੱਤਾ ਜਾਣਗੀਆਂ।     

LEAVE A REPLY

Please enter your comment!
Please enter your name here