*ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਸਮੇਂ-ਸਮੇਂ ’ਤੇ ਟੀਕਾਕਰਨ ਅਤਿ ਜ਼ਰੂਰੀ-ਡਾ. ਜਸਵਿੰਦਰ ਸਿੰਘ*

0
23

ਮਾਨਸਾ, 13 ਜੁਲਾਈ  (ਸਾਰਾ ਯਹਾਂ/ ਮੁੱਖ ਸੰਪਾਦਕ ) : ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ  ਸ਼੍ਰੀਮਤੀ ਬਲਦੀਪ ਕੌਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਮਾਨਸਾ ਡਾ. ਜਸਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਮਮਤਾ ਦਿਵਸ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ ਕੈਂਪ, ਟੀਕਾਕਰਨ ਕੈਂਪ ਅਤੇ ਜਾਗਰੂਕਤਾ ਕੈਂਪ ਲਗਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ, ਜੇਕਰ ਗਰਭਵਤੀ ਔਰਤਾਂ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ, ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ, ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ’ਤੇ ਬਿਨ੍ਹਾਂ ਕਿਸੇ ਲਾਪ੍ਰਵਾਹੀ ਨੂੰ ਛੱਡ ਕੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਦਫ਼ਤਰ ਸਿਵਲ ਸਰਜਨ ਮਾਸ ਮੀਡੀਆ ਵਿੰਗ ਵੱਲੋਂ ਪਿੰਡ ਭੈਣੀਬਾਘਾ ਅਤੇ ਭਾਈ ਦੇਸਾ ਵਿਖੇ ਮਮਤਾ ਦਿਵਸ ਸਬੰਧੀ ਕੈਂਪ ਲਗਾਇਆ ਗਿਆ ਅਤੇ ਇਕੱਤਰ ਹੋਏ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਅਤੇ ਟੀਕਾਕਰਨ ਕੈਂਪ ਮਮਤਾ ਦਿਵਸ ਦੇ ਮੌਕੇ ’ਤੇ ਹਰ ਬੁੱਧਵਾਰ ਨੂੰ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਾਂਚ ਦੇ ਨਾਲ-ਨਾਲ ਟੈਸਟ ਅਤੇ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਪਰਿਵਾਰ ਨਿਯੋਜਨ ਅਤੇ ਦਸਤ ਰੋਕੂ ਪੰਦਰਵਾੜੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਜੇ.ਐਸ.ਵਾਈ. ਸਕੀਮ ਤਹਿਤ ਹਸਪਤਾਲ ਵਿੱਚ ਡਿਲੀਵਰੀ ਕਰਾਉਣ ਵਾਲੀ ਗਰਭਵਤੀ ਮਾਂ ਨੂੰ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੀ ਟੈਸਟਿੰਗ ਬਿਲਕੁਲ ਮੁਫ਼ਤ ਕੀਤੀ ਜਾਂਦੀ ਹੈ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ-ਸਮੇਂ ਦੀ ਗਰਭਵਤੀ ਔਰਤਾਂ ਦੀ ਕਾਊਂਸਲਿੰਗ ਕੀਤੀ ਜਾਂਦੀ ਹੈ, ਤਾਂ ਜੋ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ।      

LEAVE A REPLY

Please enter your comment!
Please enter your name here