ਮਾਨਸਾ, ਜੁਲਾਈ-(ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਹੀ ਚ ਚੰਡੀਗੜ੍ਹ ਵਿੱਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰਜ ਤੇ ਅੱਜ ਪੂਰੇ ਪੰਜਾਬ ਅੰਦਰ ਜ਼ਿਲ੍ਹਾ ਹੈਡਕੁਆਟਰਾਂ ਤੇ ਜ਼ਿਲ੍ਹਾ ਕਾਂਗਰਸ ਕਮੇਟੀਆਂ ਵੱਲੋ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਜੀਤ ਇਦਰ ਸਿੰਘ ਮੋਫਰ ਸਾਬਕਾ ਐਮ ਐਲ ਏ ਮਾਨਸਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਤੇ ਗੁਰਪ੍ਰੀਤ ਕੌਰ ਗਾਗੋਵਾਲ ਨੇ ਸਾਝਾ ਪ੍ਰੈਸ ਬਿਆਨ ਜਾਰੀ ਕਰਦੇ ਕਿਹਾ ਕਿ ਨੈਸ਼ਨਲ ਹੈਰਲਡ ਮਾਮਲੇ ਵਿਚ ਸ਼੍ਰੀ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਜੀ ਤੋਂ ਬੇਲੋੜੀਦੀ ਪੁਛਤਾਸ ਕਰਕੇ ਕਾਂਗਰਸ ਪਾਰਟੀ ਤੇ ਉਹਨਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਹਨਾਂ ਮੋਦੀ ਸਰਕਾਰ ਤੇ ਦੋਸ਼ ਲਾਉਂਦੇ ਕਿਹਾ ਕਿ ਕੇਂਦਰ ਸਰਕਾਰ ਮੁੱਖ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੇ ਲਈ ਈ ਡੀ ਤੇ ਸੀ ਬੀ ਆਈ ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।ਉਹਨਾ ਕਿਹਾ ਕਿ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਇਹਨਾਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਮੋਦੀ ਸਰਕਾਰ ਖਿਲਾਫ ਉਠ ਰਹੀ ਅਵਾਜ ਨੂੰ ਦੁਬਾਉਣ ਦਾ ਕੰਮ ਕਰ ਰਹੀ ਹੈ। ਅੱਗੇ ਬੋਲਦਿਆਂ ਕਿਹਾ ਕਿ ਅਸੀਂ ਇਹਨਾ ਦੀਆਂ ਧਮਕੀਆਂ ਤੇ ਏਜੰਸੀਆਂ ਤੋਂ ਡਰਨ ਵਾਲੇ ਨਹੀਂ । ਅੰਤ ਵਿੱਚ ਕਿਹਾ ਕਿ ਕੇਂਦਰ ਸਰਕਾਰ ਭਾਰਤ ਦੇ ਲੋਕਾਂ ਨੂੰ ਹਰ ਪੱਖੋਂ ਰਾਹਤ ਦੇਣ ਵਿੱਚ ਫੇਲ ਹੋਈ ਹੈ ਤੇ ਹੁਣ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਇਹੋ ਜਿਹੇ ਬੇਲੋੜੇ ਮੁੱਦੇ ਉਭਾਰ ਰਹੀ ਹੈ ਤੇ ਲੋਕਾਂ ਦਾ ਧਿਆਨ ਹਟਾ ਰਹੀ ਹੈ।ਪ੍ਰੰਤੂ ਦੇਸ ਦੇ ਲੋਕ ਬੀ ਜੇ ਪੀ ਸਰਕਾਰ ਦੀਆਂ ਇਹਨਾਂ ਚਾਲਾਂ ਤੋਂ ਪਹਿਲਾਂ ਹੀ ਸੁਚੇਤ ਹਨ ਤੇ 2024 ਵਿੱਚ ਇਹਨਾਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।ਇਸ ਮੌਕੇ ਸੰਧੂਰਾ ਸਿੰਘ ਹਲਕਾ ਬੁਡਲਾਢਾ,ਸੁਰੇਸ ਨੰਦਗੜ੍ਹੀਆ ਚੇਅਰਮੈਨ ਮਾਰਕੀਟ ਕਮੇਟੀ ਮਾਨਸਾ,ਖੇਮ ਸਿੰਘ ਜਟਾਣਾ,ਪਵਨ ਕੁਮਾਰ ਵਾਇਸ ਪ੍ਰਧਾਨ ਨਗਰ ਕੌਸਲ ਮਾਨਸਾ,ਗੁਰਪ੍ਰੀਤ ਸਿੰਘ ਮੋਨੀ,ਗੁਰਦੀਪ ਸਿੰਘ ਦੀਪਾ ਸਾਬਕਾ ਐਮ ਸੀ,ਸੁਖਦਰਸਨ ਸਿੰਘ ਖਾਰਾ , ਬਲਦੇਵ ਸਿੰਘ ਰੜ੍ਹ, ਰਾਜੀਵ ਕੱਲ੍ਹੋ, ਅਮਰਿਤਪਾਲ ਸਿੰਘ ਕੂਕਾ ਤੋ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ