*ਕੈਪਟਨ ਦਾ ਦਾਅਵਾ ਉਨ੍ਹਾਂ ਦੇ ਕਾਰਜਕਾਲ ‘ਚ ਪੰਜਾਬ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਨੀਤੀ ਆਯੋਗ ਦੀ ਰਿਪੋਰਟ ਦਾ ਦਿੱਤਾ ਹਵਾਲਾ*

0
39

ਚੰਡੀਗੜ 22,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਨਾਮਵਰ ਨਿਰਪੱਖ ਅਤੇ ਸੁਤੰਤਰ ਏਜੰਸੀਆਂ ਵੱਲੋਂ ਵਾਰ-ਵਾਰ ਕੀਤੇ ਗਏ ਸਰਵੇਖਣਾਂ ਨੇ ਉਨ੍ਹਾਂ ਵੱਲੋਂ ਸਾਢੇ ਚਾਰ ਸਾਲਾਂ ਵਿੱਚ ਕੀਤੇ ਕੰਮਾਂ ਉੱਤੇ ਮੋਹਰ ਲਗਾ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਚੰਗੇ ਕੰਮਾਂ ਦਾ ਮੁੜ ਤੋਂ ਪ੍ਰਮਾਣ ਦਿੱਤਾ ਹੈ। ਇਹ ਸਰਵੇਖਣ ਦਰਸਾਉਂਦੇ ਹਨ ਕਿ ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸਿੱਖਿਆ, ਵਪਾਰ, ਨਿਵੇਸ਼ ਜਾਂ ਨਵੀਨਤਾ ਵਰਗੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਕੈਪਟਨ ਅਮਰਿੰਦਰ ਨੀਤੀ ਆਯੋਗ ਦੀ ਤਾਜ਼ਾ ਰਿਪੋਰਟ ‘ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿੱਥੇ ਪੰਜਾਬ, ਇੰਡੀਆ ਇਨੋਵੇਟਿਵ ਇੰਡੈਕਸ 2021 ਦੀ ਸ਼੍ਰੇਣੀ ਵਿੱਚ ਚਾਰ ਸਥਾਨ ਉਪਰ ਵੱਲ ਵਧਿਆ ਹੈ, ਜਦਕਿ ਇਸ ਦੇ ਮੁਕਾਬਲੇ ਦਿੱਲੀ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਸ਼੍ਰੇਣੀ ਵਿੱਚ ਇੱਕ ਕਦਮ ਹੇਠਾਂ ਆ ਗਈ ਹੈ।ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲਾਂ ਜਾਰੀ ਕੀਤੀ ਬਿਜ਼ਨਸ ਰਿਫਾਰਮਜ਼ ਐਕਸ਼ਨ ਪਲਾਨ (ਬੀ.ਆਰ.ਏ.ਪੀ.) ਦੀ ਰਿਪੋਰਟ ਅਨੁਸਾਰ ਪੰਜਾਬ ਦੇਸ਼ ਦੇ ਚੋਟੀ ਦੇ ਸੱਤ ਰਾਜਾਂ ਵਿੱਚ ਸ਼ਾਮਲ ਹੈ, ਜੋ ਕਿ ਦਿੱਲੀ ਤੋਂ ਬਹੁਤ ਅੱਗੇ ਹੈ।

ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਸਿੱਖਿਆ ਸਰਵੇਖਣ ਦਾ ਵੀ ਹਵਾਲਾ ਦਿੱਤਾ ਜਿਸ ਵਿੱਚ ਪੰਜਾਬ ਨੇ ਸਿੱਖਿਆ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਕੀਤਾ, ਜਦੋਂ ਕਿ ਦਿੱਲੀ ਨੇ ਇਸ ਮਾਪਦੰਡ ਵਿੱਚ ਬੁਰੀ ਤਰ੍ਹਾਂ ਪ੍ਰਦਰਸ਼ਨ ਕੀਤਾ।ਸਾਬਕਾ ਮੁੱਖ ਮੰਤਰੀ ਨੇ ਕਿਹਾ, ਇਹ ਪ੍ਰਦਰਸ਼ਨ ਸੂਚਕ ਅੰਕ ਦੇ ਵੱਖ-ਵੱਖ ਮਾਪਦੰਡਾਂ ਦੀਆਂ ਕੁਝ ਉਦਾਹਰਣਾਂ ਹਨ। ਉਨ੍ਹਾਂ ਕਿਹਾ, ਇੱਕ ਵਾਰ ਸਿਹਤ ਸੰਭਾਲ ਬਾਰੇ ਸਰਵੇਖਣ ਵੀ ਆ ਜਾਣ ਦਵੋ, ਖਾਸ ਕਰਕੇ ਕੋਵਿਡ ਦੇ ਸਮੇਂ ਦੌਰਾਨ, ਉਸ ਵਿੱਚ ਵੀ ਪੰਜਾਬ ਸਭ ਤੋਂ ਅੱਗੇ ਆਵੇਗਾ।

LEAVE A REPLY

Please enter your comment!
Please enter your name here