*ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 5 ਹੋਰਾਂ ਖਿਲਾਫ ਪਲਾਟਾਂ ਦੀ ਗੈਰ-ਕਾਨੂੰਨੀ ਵਿੱਕਰੀ ਦੇ ਦੋਸ ‘ਚ ਮਾਮਲਾ ਦਰਜ*

0
19

ਚੰਡੀਗੜ, 28 ਜੁਲਾਈ (ਸਾਰਾ ਯਹਾਂ/ ਮੁੱਖ ਸੰਪਾਦਕ ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਆਪਣਾਈ ਜੀਰੋ ਟਾਲਰੈਂਸ ਪਾਲਸੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐੱਲ.ਆਈ.ਟੀ.) ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਸਮੇਤ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ, ਐਸ.ਡੀ.ਓ. ਅੰਕਿਤ ਨਾਰੰਗ, ਸੇਲਜ਼ ਕਲਰਕ ਪਰਵੀਨ ਕੁਮਾਰ, ਕਲਰਕ ਗਗਨਦੀਪ ਅਤੇ ਚੇਅਰਮੈਨ ਦੇ ਪੀ.ਏ. ਸੰਦੀਪ ਸਰਮਾ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮੁਲਜ਼ਮ ਪੀਏ ਸੰਦੀਪ ਸਰਮਾ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਲ.ਆਈ.ਟੀ. ਦੇ ਜੂਨੀਅਰ ਸਹਾਇਕ ਹਰਮੀਤ ਸਿੰਘ ਅਤੇ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ ਨੂੰ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ 14 ਜੁਲਾਈ ਨੂੰ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 7-ਏ ਅਤੇ 120-ਬੀ ਆਈਪੀਸੀ ਤਹਿਤ ਪਹਿਲਾਂ ਹੀ ਥਾਣਾ ਵਿਜੀਲੈਂਸ ਲੁਧਿਆਣਾ ਵਿੱਚ ਐਫਆਈਆਰ ਨੰਬਰ 8 ਮਿਤੀ 14.07.2022 ਨੂੰ ਦਰਜ ਕੀਤੀ ਹੋਈ ਹੈ।
  ਤਾਜ਼ਾ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਉਕਤ ਕੇਸ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਐਲ.ਆਈ.ਟੀ ਦੇ ਅਧਿਕਾਰੀਆਂ ਨੇ ਭ੍ਰਿਸ਼ਟ ਰਵੱਈਏ ਅਪਣਾਉਂਦੇ ਹੋਏ ਐਸ.ਬੀ.ਐਸ. ਨਗਰ ਵਿਖੇ ਪਲਾਟ ਨੰਬਰ 9-ਬੀ, ਰਿਸ਼ੀ ਨਗਰ ਵਿੱਚ 102, 103, 104, 105, 106-ਡੀ ਅਤੇ ਸਰਾਭਾ ਨਗਰ ਵਿੱਚ 366-ਬੀ ਤੇ 140 ਨੰਬਰ ਪਲਾਟ ਗੈਰ ਕਾਨੂੰਨੀ ਤੇ ਭਿ੍ਰਸ਼ਟ ਤਰੀਕਿਆਂ ਰਾਹੀਂ ਅਲਾਟ ਕੀਤੇ ਜੋ ਕਿ ਲੋਕਲ ਡਿਸਪਲੇਸਡ ਪਰਸਨਜ (ਐਲ.ਡੀ.ਪੀ.) ਅਤੇ ਟਰੱਸਟ ਦੀਆਂ ਹੋਰ ਸਕੀਮਾਂ ਤਹਿਤ ਆਉਂਦੇ ਸਨ ਪਰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੱਡੀਆਂ ਰਿਸ਼ਵਤਾਂ ਲੈ ਕੇ ਵੇਚ ਦਿੱਤੇ ਗਏ।

LEAVE A REPLY

Please enter your comment!
Please enter your name here