*ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਮੰਗਿਆ ਸਿਹਤ ਮੰਤਰੀ ਦਾ ਅਸਤੀਫ਼ਾ, ਕਿਹਾ ਬਿਨ੍ਹਾਂ ਸ਼ਰਤ ਤੁਰੰਤ ਮੰਗਣ ਮੁਆਫੀ*

0
30

ਚੰਡੀਗੜ੍ਹ 30,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ )  : ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਦੇ ਰਵੱਈਏ ਲਈ ਬਿਨਾਂ ਸ਼ਰਤ ਤੁਰੰਤ ਮੁਆਫੀ ਅਤੇ ਅਸਤੀਫ਼ੇ ਦੀ ਮੰਗ ਕੀਤੀ ਹੈ। IMA ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਤੁਰੰਤ ਦਖਲ ਦੇਣ ਅਤੇ ਮੰਤਰੀ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਵਿਰੋਧੀਆਂ ਲਈ ਵੀ ਸਿਆਸਤ ਦਾ ਸਾਧਨ ਬਣਦਾ ਜਾ ਰਿਹਾ ਹੈ।ਤਮਾਮ ਰਾਜਨਿਤਿਕ ਪਾਰਟੀਆਂ ਇਸ ਮੁੱਦੇ ‘ਤੇ ਆਪਣੀ ਰਾਜਨੀਤੀ ਚਮਕਾਉਣ ‘ਚ ਜੁਟ ਗਈਆਂ ਹਨ।ਵਿਰੋਧੀ ਪਾਰਟੀ ਨੇ ਆਪ ਸਰਕਾਰ ਨੂੰ ਇਸ ਮਸਲੇ ‘ਤੇ ਪੂਰੀ ਤਰ੍ਹਾਂ ਘੇਰ ਲਿਆ ਹੈ। 

ਉਧਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜ ਬਹਾਦਰ ਅੱਜ ਉਸ ਵੇਲੇ ਭਾਵੁਕ ਹੋ ਗਏ। ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਸਮਰਥਨ ਦੇਣ ਲਈ ਉਨ੍ਹਾਂ ਨੂੰ ਮਿਲੇ। ਰਾਜਾ ਵੜਿੰਗ ਨੇ ਡਾ. ਰਾਜ ਬਹਾਦਰ ਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ਨੂੰ ਨਿਰਾਸ਼ ਨਾ ਹੋਣ ਲਈ ਕਿਹਾ।


ਰਾਜਾ ਵੜਿੰਗ ਕਾਫੀ ਦੇਰ ਤੱਕ ਡਾ. ਰਾਜ ਬਹਾਦਰ ਨੂੰ ਹੌਸਲਾ ਦਿੰਦੇ ਰਹੇ। ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਹੈ।

ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿੱਚ ਸਫ਼ਾਈ ਅਤੇ ਹੋਰ ਪ੍ਰਸ਼ਾਸਨਿਕ ਪ੍ਰਬੰਧ ਦਰੁਸਤ ਨਾ ਹੋਣ ਕਾਰਨ ਇਕ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਥੇ ਆ ਕੇ ਵਾਈਸ ਚਾਂਸਲਰ ਨਾਲ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ।ਉਸ ਤੋਂ ਪਹਿਲਾਂ ਡਾ. ਰਾਜ ਬਹਾਦਰ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੋਲ ਆਪਣੀ ਨਰਾਜ਼ਗੀ ਜ਼ਾਹਿਰ ਕੀਤੀ ਹੈ ਤੇ ਮੁੱਖ ਮੰਤਰੀ ਨੇ ਇਸ ਲਈ ਮੁਆਫੀ ਵੀ ਮੰਗੀ ਹੈ।

LEAVE A REPLY

Please enter your comment!
Please enter your name here