*ਦਿੱਲੀ ਦੇ ਸਿਹਤ ਮਾਡਲ ਦਾ ਖਾਮਿਆਜ਼ਾ ਭੁਗਤ ਰਿਹਾ ਪੰਜਾਬ !, ਸਿਰਸਾ ਦਾ ‘ਆਪ’ ‘ਤੇ ਤੰਜ*

0
18

ਚੰਡੀਗੜ੍ਹ 04,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ ) : ਪੀਜੀਆਈ ‘ਚ ਆਯੁਸ਼ਮਾਨ ਯੋਜਨਾ ਬੰਦ ਹੋਣ ਤੋਂ ਬਾਅਦ ਵਿਰੋਧੀ ਲਗਾਤਾਰ ‘ਆਪ’ ਸਰਕਾਰ ‘ਤੇ ਹਮਲਾਵਰ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ‘ਆਪ’ ਸਰਕਾਰ ਦਾ ਚਿਹਰਾ ਬੇਨਕਾਬ ਹੋ ਗਿਆ ਹੈ।

ਸਿਰਸਾ ਨੇ ਟਵੀਟ ਕਰ ਲਿਖਿਆ ਕਿ- ਦਿੱਲੀ ਦੇ ਸਿਹਤ ਮਾਡਲ ਨੂੰ ਪੰਜਾਬ ‘ਚ ਲਾਗੂ ਕਰਨ ਦਾ ਕਹਿਣ ਵਾਲੀ ਸਰਕਾਰ ਨੇ ਇਸ਼ਤਿਹਾਰਬਾਜ਼ੀ ‘ਤੇ ਕਰੋੜਾਂ ਰੁਪਏ ਖਰਚ ਕੀਤੇ ਪਰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਇਸ ਸਾਲ ਹਸਪਤਾਲਾਂ ਨੂੰ ਕੋਈ ਫੰਡ ਨਹੀਂ ਦਿੱਤਾ ਗਿਆ

ਪੰਜਾਬ ਸਰਕਾਰ ਦਾ ਸੰਗਰੂਰ ਅਤੇ ਬਰਨਾਲਾ ਦੇ ਹਸਪਤਾਲਾਂ ਦਾ 14 ਕਰੋੜ ਅਤੇ ਪੀਜੀਆਈ ਵਿੱਚ 16 ਕਰੋੜ ਰੁਪਏ ਦਾ ਬਕਾਇਆ ਹੈ। ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਨਹੀਂ ਕੀਤਾ ਜਾ ਰਿਹਾ। 

LEAVE A REPLY

Please enter your comment!
Please enter your name here